ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੰਦੀ ਸਿੰਘਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਜੇਪੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਂਦੀ ਹੈ ਤਾਂ ਉਹ ਖੁਦ ਉਨ੍ਹਾਂ ਦਾ ਧੰਨਵਾਦ ਕਰਨਗੇ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ 1984 ਵਰਗੇ ਕਦੀ ਵੀ ਨਹੀਂ ਹੋ ਸਕਦੇ ਉਹਨਾਂ ਨੇ ਆਪਣੀ ਹੱਡ ਬੀਤੀ ਬੋਲਦੇ ਹੋਏ ਦੱਸਿਆ ਕਿ ਜਦੋਂ ਉਹਨਾਂ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹਨਾਂ ਉੱਤੇ ਤਸ਼ੱਦਦ ਢਾਹਿਆ ਜਾ ਰਿਹਾ ਸੀ ਤਾਂ ਉਸ ਸਮੇਂ ਵੀ ਬਹੁਤ ਸਾਰੇ ਨੌਜਵਾਨਾਂ ਦਾ ਘਾਣ ਹੋਇਆ ਸੀ ਅਤੇ ਕਿਸ ਤਰਾਂ ਫੇਕ ਐਨਕਾਊਂਟਰ ਕੀਤੇ ਗਏ ਸੀ ਉਹ ਵੀ ਉਨ੍ਹਾਂ ਨੂੰ ਯਾਦ ਹੈ ਉਹਨਾਂ ਨੇ ਕਿਹਾ ਕਿ ਕਦੀ ਵੀ 1984 ਵਾਲਾ ਦੌਰ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਮਾਹੌਲ ਲਗਾਤਾਰ ਹੀ ਖਰਾਬ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਨੇ ਨਜਾਇਜ਼ ਹਥਿਆਰਾਂ ਬਾਰੇ ਬੋਲਦੇ ਉਹਨਾਂ ਕਿਹਾ ਕਿ ਕਈ ਲੋਕ ਤਾਂ ਨਾਜਾਇਜ਼ ਤੌਰ ਉੱਤੇ ਰੱਖਦੇ ਹਨ ਪਰ ਜਿਨ੍ਹਾਂ ਲੋਕਾਂ ਨੂੰ ਜ਼ਰੂਰਤ ਹੈ ਉਹਨਾਂ ਨੂੰ ਲਾਇਸੰਸੀ ਹਥਿਆਰ ਆਪਣਾ ਜ਼ਰੂਰ ਰੱਖਣਾ ਚਾਹੀਦਾ ਹੈ ਤਾਂ ਜੋ ਕਿ ਉਹ ਆਪਣਾ ਸੈਲਫ ਡਿਫੈਂਸ ਕਰ ਸਕਣ।