ਅੰਮ੍ਰਿਤਸਰ:ਹਰ ਸਾਲ ਪੰਜਾਬ ਵਿੱਚ ਮਾਘੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਅੱਜ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪਵਿੱਤਰ ਦਿਹਾੜੇ ਮੌਕੋੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆਕੇ ਮੱਥਾ ਟੇਕਿਆ ਅਤੇ ਇਸ਼ਨਾਨ ਕੀਤਾ।
ਮਾਘੀ ਮੌਕੇ ਸੰਗ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਏ ਗਏ ਇਸ ਪਵਿੱਤਰ ਦਿਹਾੜੇ ਵਿੱਚ ਸੰਗਤ ਨੇ ਸੱਚਖੰਡ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਇਸ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਦੇਸ਼ ਵਿਦੇਸ਼ ਤੋਂ ਵੀ ਸੰਗਤ ਪਹੁੰਚੀ।
40 ਮੁਕਤਿਆਂ ਦੀ ਯਾਦ : ਇਸ ਮੌਕੇ ਸ੍ਰੀ ਹਰਮੰਦਿਰ ਸਾਹਿਬ ਦੇ ਮੁੱਖ ਗ੍ਰੰਥੀ ਨੇ ਦੱਸਿਆ ਕਿ ਮਾਘੀ ਦਾ ਪਵਿੱਤਰ ਦਿਹਾੜਾ ਸਿੱਖ ਧਰਮ ਵਿੱਚ 40 ਮੁਕਤਿਆਂ ਦੀ ਮਹਾਨ ਕੁਰਬਾਨੀ ਨਾਲ ਵੀ ਸਬੰਧਿਤ ਹੈ। ਉਨ੍ਹਾਂ ਕਿਹਾ ਕਿ ਸੰਗਰਾਂਦ ਦੇ ਨਾਲ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਅਤੇ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲੱਗਦਾ ,ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਉੱਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ।