ਅੰਮ੍ਰਿਤਸਰ: ਕਰੋਨਾ ਵੈਕਸੀਨ ਦੇ ਦੂਜੇ ਪੜਾਵ ‘ਚ ਅੱਜ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਮੈਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਕੋਰੋਨਾ ਦੀ ਵੈਕਸੀਨ ਲਗਵਾਈ ਗਈ। ਜਿਸ ਦੇ ਚੱਲਦੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਪਹਿਲੇ ਪੜਾਵ ‘ਚ ਸਰਕਾਰ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੈਕਸੀਨ ਲਗਾਈ ਗਈ ਸੀ।
MP ਗੁਰਜੀਤ ਔਜਲਾ ਨੇ ਪਰਿਵਾਰ ਸਮੇਤ ਲਗਵਾਈ ਕੋਰੋਨਾ ਵੈਕਸੀਨ - ਕਮਿਊਨਿਟੀ ਹੈਲਥ ਸੈਂਟਰ
ਕਰੋਨਾ ਵੈਕਸੀਨ ਦੇ ਦੂਜੇ ਪੜਾਵ ‘ਚ ਅੱਜ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਮੈਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਉਹਨਾ ਦੀ ਧਰਮ ਪਤਨੀ ਵਲੋਂ ਕੋਰੋਨਾ ਦੀ ਵੈਕਸੀਨ ਲਗਵਾਈ ਗਈ। ਜਿਸ ਦੇ ਚੱਲਦੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਪਹਿਲੇ ਪੜਾਵ ‘ਚ ਸਰਕਾਰ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੈਕਸੀਨ ਲਗਾਈ ਗਈ ਸੀ।
ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਵੈਕਸੀਨ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੇ ਦੂਜੇ ਪੜਾਅ 'ਚ 60 ਸਾਲ ਤੋਂ ਉਪਰ ਸਭ ਨੂੰ ਇਹ ਵੈਕਸੀਨ ਦਿੱਤੀ ਜਾਣੀ ਹੈ ਤੇ ਨਾਲ ਹੀ 45 ਸਾਲ ਤੋਂ ਉੱਤੇ ਦੇ ਉਹ ਲੋਕ ਜੋ ਕਿਸੇ ਬੀਮਾਰੀ ਤੋਂ ਗ੍ਰਸਤ ਹਨ। ਉਨ੍ਹਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵੈਕਸੀਨ ਲਗਵਾਉਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਜਾਵੇ ਤੇ ਵੈਕਸੀਨ ਦਾ ਟੀਕਾਕਰਨ ਕਰਵਾਇਆ ਜਾਵੇ।
ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਵੈਕਸੀਨੇਸ਼ਨ ਨੂੰ ਲੈਕੇ ਉਨ੍ਹਾਂ ਕਿਹਾ ਕਿ ਜੋ ਸਮਰਥ ਹੈ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ 'ਚ ਵੀ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਸਰਕਾਰੀ ਹਸਪਤਾਲ 'ਚ ਵੱਧ ਤੋਂ ਵੱਧ ਲੋਕ ਕੋਰੋਨਾ ਵੈਕਸੀਨੇਸ਼ਨ ਕਰਵਾ ਸਕਣ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਕੀਮਤ ਮਹਿਜ 250 ਰੁਪਏ ਹੈ, ਜੋ ਸਮਰਥ ਵਿਅਕਤੀ ਲਈ ਕੁਝ ਜਿਆਦਾ ਨਹੀਂ ਹੋਵੇਗਾ।