ਅੰਮ੍ਰਿਤਸਰ: ਜੂਨ 1984 ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲਾ (Attack on Sachkhand Sri Darbar Sahib) ਦੀ ਇੱਕ ਵਾਰ ਮੁੜ ਤੋਂ ਸਿੱਖ ਜਥੇਬੰਦੀਆ ਵੱਲੋਂ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਸਿੱਖ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ (Sikh Leader Prof. Baljinder Singh) ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਭੇਜੇ ਗਏ ਪੱਤਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ‘ਤੇ ਪੜਿਆ ਹੈ। ਉੱਥੇ ਹੀ ਹਵਾਰਾ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਦੇ ਦਿਨ ਸ਼ਹੀਦ ਹੋਏ ਮਹਿੰਗਾ ਸਿੰਘ ਬੱਬਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਕੇਂਦਰ ਸਰਕਾਰ (Central Government) ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਅਤੇ ਉਸ ਸਮੇਂ ਵੀ ਸਿੱਖਾਂ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਉਨ੍ਹਾਂ ਕਿਹਾ ਕਿ ਸਿੱਖ ਨੁਮਾਇੰਦਿਆਂ ਨੂੰ ਦੱਸਿਆ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਅਤੇ ਸਾਡੇ ਵੱਲੋਂ 6 ਜੂਨ ਨੂੰ ਘੱਲੂਘਾਰਾ ਦਿਵਸ ਰੂਪ ‘ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ 1 ਜੂਨ ਤੋਂ 6 ਜੂਨ ਤੱਕ ਵੱਖਰੇ-ਵੱਖਰੇ ਸਮਾਗਮ ਸਿੱਖ ਕੌਮ ਦੇ ਨੁਮਾਇੰਦੇ ਕਰਦੇ ਹਨ ਅਤੇ ਅੱਜ ਸਾਡੇ ਵੱਲੋਂ ਮਹਿੰਗਾ ਸਿੰਘ ਬੱਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਯਾਦ ਕੀਤਾ ਗਿਆ ਹੈ।