ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਉਥੇ ਹੀ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ 3 ਬੰਬ ਧਮਾਕੇ ਹੋਣ ਤੋਂ ਬਾਅਦ ਉਹ ਬੇਸ਼ੱਕ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਲੇਕਿਨ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੇ ਸਮਾਨ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਇਸ ਮਸਲੇ ਉੱਤੇ ਗੱਲਬਾਤ ਕਰਦਿਆਂ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੋਏ ਬੰਬ ਧਮਾਕਿਆਂ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ੇ ਲੱਗਣਗੇ ਮੈਟਲ ਡਿਟੈਕਟਰ, ਸੰਗਤ ਦੀ ਸੁਰੱਖਿਆ ਲਈ ਲਿਆ ਜਾ ਰਿਹਾ ਫੈਸਲਾ ! - Security arrangements are being made by the police
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਉੱਤੇ ਮੈਟਲ ਡਿਟੈਕਟਰ ਲਗਾਏ ਜਾਣ ਦੀ ਸੰਭਾਵਨਾ ਹੈ।
ਸੰਗਤ ਦਾ ਸਮਾਨ ਕੀਤਾ ਜਾ ਰਿਹਾ ਚੈੱਕ :ਉਨ੍ਹਾਂ ਕਿਹਾ ਕਿ ਸੰਗਤ ਦੇ ਸਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਬੜੇ ਲੰਮੇ ਚਿਰ ਤੋਂ ਮੰਗ ਚਲੀ ਆ ਰਹੀ ਸੀ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੇਨ ਦਰਵਾਜ਼ੇ ਦੇ ਉਤੇ ਮੈਟਲ ਡਿਟੈਕਟਰ ਲਗਾਏ ਜਾਣ ਅਤੇ ਹੁਣ ਜਲਦੀ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਉੱਤੇ ਮੈਟਲ ਡਿਟੈਕਟਰ ਲਗਾਏ ਜਾ ਸਕਦੇ ਹਨ, ਤਾਂ ਜੋ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸੰਗਤ ਨੂੰ ਬਚਾਇਆ ਜਾ। ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿੱਥੇ ਧਮਾਕਾ ਕਰਨ ਵਾਲੇ ਮੁਲਜਮਾਂ ਨੂੰ ਫੜਨ ਵਾਸਤੇ ਕਾਰਵਾਈ ਕਰਨ ਲਈ ਐਸਜੀਪੀਸੀ ਕੋਲੋਂ ਸਹਿਯੋਗ ਮੰਗਿਆ ਗਿਆ, ਇਸ ਮਾਮਲੇ ਵਿੱਚ ਪੂਰਣ ਸਹਿਯੋਗ ਦਿੱਤਾ ਗਿਆ ਹੈ।
- ਮਿਕਸ ਲੈਂਡ ਇੰਡਸਟਰੀ ਨੂੰ ਲੈ ਕੇ ਚਿੰਤਾ ਵਿੱਚ ਕਾਰੋਬਾਰੀ, ਵਿਧਾਇਕ ਨੇ ਦਿਵਾਇਆ ਭਰੋਸਾ, ਕਿਹਾ-"5 ਸਾਲ ਲਈ ਐਕਸਟੈਨਸ਼ਨ ਦੇਣਾ ਮੇਰੀ ਜ਼ਿੰਮੇਵਾਰੀ"
- Person Arrest With Heroin: ਫਰੀਦਕੋਟ CIA ਸਟਾਫ ਪੁਲਿਸ ਨੇ ਹੈਰੋਇਨ ਤੇ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
- 6 ਮਹੀਨੇ ਪਹਿਲਾਂ ਬਣੀ ਕੰਕਰੀਟ ਦੀ ਸੜਕ ਵਿੱਚ ਆਈਆਂ ਦਰਾਰਾਂ, ਲੋਕਾਂ ਨੇ ਕਿਹਾ ਗੈਸ ਦੇ ਰਿਸਾਵ ਕਾਰਨ ਉੱਖੜੀ ਸੜਕ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਇਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲਾਗੇ ਮੌਜੂਦ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਹੋਏ ਬੰਬ ਧਮਾਕੇ ਤੋਂ ਬਾਅਦ ਪੁਲਿਸ ਵੱਲੋਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਪੰਜ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸੁਰੱਖਿਆ ਨੂੰ ਵਧਾਉਂਦੇ ਹੋਏ ਮੁੱਖ ਦੀਵਾਰਾਂ ਦੇ ਉਤੇ ਆਪਣੀ ਟਾਸਕ ਫੋਰਸ ਵਧਾ ਦਿੱਤੀ ਹੈ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।