ਅੰਮ੍ਰਿਤਸਰ : ਅੰਮ੍ਰਿਤਸਰ ਦੇ ਝਬਾਲ ਰੋਡ ਉੱਤੇ ਡਰਾਈ ਫਰੂਟ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗਣ ਦੇ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦੇ ਕਾਰਨ ਫਿਲਹਾਲ ਪਤਾ ਚੱਲ ਸਕੇ ਪਰ ਲੋਕਾਂ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਟ ਹੋਣ ਦੇ ਕਾਰਨ ਲੱਗੀ ਹੈ ਜਿਸ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸੁੱਕਾ ਫਰੂਟ ਸੜ ਕੇ ਰਾਖ ਹੈ।
ਫ਼ੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਦਾ ਡਰਾਈਫਰੂਟ ਸੜ ਕੇ ਸੁਆਹ
ਅੰਮ੍ਰਿਤਸਰ ਦੇ ਝਬਾਲ ਰੋਡ ਉੱਤੇ ਡਰਾਈ ਫਰੂਟ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਕਿਸੇ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਫੈਕਟਰੀ ਅੰਦਰ ਪਿਆ ਲੱਖਾਂ ਰੁਪਏ ਦਾ ਡਰਾਈ ਫਰੂਟ ਸੜ ਕੇ ਸੁਆਹ ਹੋ ਗਿਆ।
ਮੌਕੇ ਉੇਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਝਬਾਲ ਰੋਡ ਤੇ ਪੈਦੀ ਇੱਕ ਫੈਕਟਰੀ ਵਿੱਚ ਅੱਗ ਲੱਗੀ ਹੈ ਤਾਂ ਉਹ ਤੁਰੰਤ ਮੌਕੇ ਉੱਤੇ ਪੁੱਜੇ। ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਫੈਕਟਰੀ 50ਫੀਸਦ ਸੜ ਕੇ ਰਾਖ ਹੋ ਚੁੱਕੀ ਹੈ ਅਤੇ 50 ਫੀਸਦ ਅਸੀਂ ਲੋਕਾਂ ਦੀ ਮਦਦ ਨਾਲ ਅੱਗ ਉੱਤੇ ਕਾਬੂ ਪਾਇਆ ਹੈ।
ਇਸੇ ਦੌਰਾਨ ਫੈਕਟਰੀ 'ਚ ਪਹੁੰਚੇ ਫੈਕਟਰੀ ਮਾਲਕ ਭਾਜਪਾ ਨੇਤਾ ਸੁਰੇਸ਼ ਮਹਾਜਨ ਦਾ ਕਹਿਣਾ ਹੈ ਕਿ ਅੱਗ ਲੱਗਣ ਦਾ ਕਾਰਨ ਤਾਂ ਹਾਲੇ ਪਤਾ ਨਹੀਂ ਚੱਲ ਸਕਿਆ ਪਰ ਲੇਕਿਨ ਫੈਕਟਰੀ ਪੂਰੀ ਤਰ੍ਹਾਂ ਸੜ ਕੇ ਮਿੱਟੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਡਰਾਈ ਫਰੂਟ ਤਾਂ ਪੂਰੀ ਤਰ੍ਹਾਂ ਸੜ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਨੁਕਸਾਨ ਬਾਰੇ ਗੱਲ ਕਰਦਿਆਂਂ ਉਨ੍ਹਾਂ ਕਿਹਾ ਕਿ ਨੁਕਸਾਨ ਦਾ ਹਾਲੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਗਰਮੀ ਜ਼ਿਆਦਾ ਵਧਣ ਕਾਰਨ ਵੀ ਅੱਗ ਲੱਗਣ ਦੀਆਂ ਘਟਨਾਵਾਂ ਵਧ ਜਾਂਦੀਆਂ ਹਨ।