ਪੰਜਾਬ

punjab

ਨਾਬਾਲਗ਼ ਕੁੜੀ ਦੀ ਸਰਕਾਰ ਤੋਂ ਇਨਸਾਫ਼ ਦੀ ਮੰਗ, ਬਲਾਤਕਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ

ਇੱਕ ਨਾਬਾਲਗ਼ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੇ ਪਰਿਵਾਰ ਦਾ ਦੋਸ਼ ਹੈ, ਕਿ ਪੁਲਿਸ ਨੇ ਮੈਡੀਕਲ ਰਿਪੋਰਟ ਆਉਣ ਦੇ ਬਾਵਜੂਦ ਮੁਲਜ਼ਮਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ।

By

Published : Feb 25, 2020, 10:19 PM IST

Published : Feb 25, 2020, 10:19 PM IST

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਥਾਣਾ ਛੇਹਰਟਾ ਦੀ ਪੁਲਿਸ ਦੇ ਢਿੱਲੇ ਰਵਈੱਏ ਕਰ ਕੇ ਇੱਕ ਵਾਰ ਫਿਰ ਤੋਂ ਪੁਲਿਸ 'ਤੇ ਮਾਮਲਾ ਦਰਜ ਨਾ ਕਰਨ ਅਤੇ ਮਾਮਲੇ ਨੂੰ ਠੰਡੇ ਬਸਤੇ ਪਾਉਣ ਦਾ ਦੋਸ਼ ਲੱਗਿਆ ਹੈ। ਜਾਣਕਾਰੀ ਮੁਤਾਬਕ ਛੇਹਰਟਾ ਦੀ ਇੱਕ ਨਾਬਾਲਗ਼ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੇ ਪਰਿਵਾਰ ਦਾ ਦੋਸ਼ ਹੈ, ਕਿ ਪੁਲਿਸ ਨੇ ਮੈਡੀਕਲ ਰਿਪੋਰਟ ਆਉਣ ਦੇ ਬਾਵਜੂਦ ਮੁਲਜ਼ਮਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ।

ਨਾਬਾਲਿਕ ਕੁੜੀ ਦੀ ਸਰਕਾਰ ਤੋਂ ਇਨਸਾਫ਼ ਦੀ ਮੰਗ ਬੋਲੀ ਬਲਾਤਕਾਰਾ ਖ਼ਿਲਾਫ਼ ਹੋਏ ਸਖ਼ਤ ਕਾਰਵਾਈ

ਪੀੜਤ ਦੇ ਪਰਿਵਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਪੰਜਾਬ ਦੇ ਡੀਜੀਪੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰ ਦੀ ਮੰਗ ਹੈ ਕਿ ਉਕਤ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ। ਪੀੜਤ ਲੜਕੀ ਦੇ ਪਿਤਾ ਸਾਹਿਦ ਆਲਮ ਨੇ ਦੱਸਿਆ ਕਿ ਕਿ ਉਸਦੀ ਬੇਟੀ ਛੇਹਰਟਾ ਦੇ ਸਰਕਾਰੀ ਸਕੂਲ ਵਿਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ।

ਪੀੜਤ ਦੇ ਪਿਤਾ ਨੇ ਦੱਸਿਆ ਕਿ 25 ਜਨਵਰੀ, 2020 ਤਰੀਕ ਨੂੰ ਕਰੀਬ 1 ਵਜੇ ਉਸ ਦੀ ਬੇਟੀ ਸਕੂਲ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਘਰੋਂ ਰਵਾਨਾ ਹੋਈ ਸੀ, ਪਰ ਸਕੂਲ ਨਹੀਂ ਪਹੁੰਚੀ। ਜਦੋਂ ਪੀੜਤ ਦੇਰ ਰਾਤ ਤੱਕ ਘਰ ਨਹੀਂ ਪਰਤੀ। ਪਰਿਵਾਰ ਲੜਕੀ ਦੀ ਕਾਫ਼ੀ ਭਾਲ ਕੀਤੀ। ਪਰਿਵਾਰ ਵੱਲੋਂ ਛੇਹਰਟਾ ਥਾਣੇ ਵਿੱਚ 26 ਜਨਵਰੀ ਨੂੰ ਲਿਖਤੀ ਸ਼ਿਕਾਇਤ ਦਰਜ਼ ਕਰਵਾਈ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਮਾਮਲੇ ਦੇ ਇੱਕ ਮਹੀਨਾ ਗੁਜਰਣ ਤੋਂ ਬਾਅਦ ਵੀ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ 'ਤੇ ਰਾਜੀਨਾਮਾ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ।

ਏਸੀਪੀ ਦੇਵਦੱਤ ਸ਼ਰਮਾ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮੈਡੀਕਲ ਰਿਪੋਰਟ ਦੇ ਆਧਾਰ 'ਤੇ ਉੱਕਤ ਮੁਲਜਮ ਖ਼ਿਲਾਫ਼਼ ਬਲਾਤਕਾਰ ਕਰਨ ਦੇ ਅਪਰਾਧ ਦੀ ਧਾਰਾ ਵੀ ਜੋੜ੍ਹ ਦਿੱਤੀ ਜਾਵੇਗੀ। ਪੁਲਿਸ ਵੱਲੋਂ ਪੀੜਤ ਦਾ ਬਿਆਨ ਦਰਜ ਕਰ ਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

ABOUT THE AUTHOR

...view details