ਪੰਜਾਬ

punjab

ETV Bharat / state

ਮੀਰੀ ਪੀਰੀ ਦਿਵਸ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ - ਐਸਜੀਪੀਸੀ ਪ੍ਰਧਾਨ ਬੀਬੀ ਜਾਗੀਰ ਕੌਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਨਾਲ ਹੀ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਗਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।

ਸ਼੍ਰੀ ਅਕਾਲ ਤਖਤ ਸਾਹਿਬ ਤੇ ਮੀਰੀ ਪੀਰੀ ਦਿਵਸ ਮਨਾਇਆ ਗਿਆ
ਸ਼੍ਰੀ ਅਕਾਲ ਤਖਤ ਸਾਹਿਬ ਤੇ ਮੀਰੀ ਪੀਰੀ ਦਿਵਸ ਮਨਾਇਆ ਗਿਆ

By

Published : Jul 19, 2021, 11:09 AM IST

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਹਜ਼ੂਰੀ ਰਾਗੀ ਵੱਲੋਂ ਸੰਗਤ ਨੂੰ ਗੁਰਬਾਈ ਕੀਰਤਨ ਨਾਲ ਜੋੜਿਆ ਗਿਆ।

ਸ਼੍ਰੀ ਅਕਾਲ ਤਖਤ ਸਾਹਿਬ ਤੇ ਮੀਰੀ ਪੀਰੀ ਦਿਵਸ ਮਨਾਇਆ ਗਿਆ

ਇਸ ਮੌਕੇ ਐਸਜੀਪੀਸੀ ਪ੍ਰਧਾਨ ਬੀਬੀ ਜਾਗੀਰ ਕੌਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਕਈ ਹੋਰ ਸ਼ਖਸੀਅਤਾਂ ਨੇ ਸਮਾਗਮ ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਨਾਲ ਹੀ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਗਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ।

ਜਥੇਦਾਰ ਨੇ ਇਹ ਵੀ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸੀ।

ਇਹ ਵੀ ਪੜੋ: ਸਿੱਖ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਮੀਰੀ ਪੀਰੀ ਦਿਵਸ

ABOUT THE AUTHOR

...view details