ਅੰਮ੍ਰਿਤਸਰ :ਖੁਰਾਕ ਵਿਭਾਗ ਨਾਲ ਜੁੜੀਆਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਹਿੱਤ ਰੱਖਦਿਆਂ ਅਤੇ ਉਨ੍ਹਾਂ ਦੇ ਹੱਲ੍ਹ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਕਈ ਅਹਿਮ ਵਿਚਾਰਾਂ ਹੋਈਆਂ।
ਵਿਧਾਇਕ ਭਲਾਈਪੁਰ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਮੁਲਾਕਾਤ - ਸੰਤੋਖ ਸਿੰਘ ਭਲਾਈਪੁਰ
ਖੁਰਾਕ ਵਿਭਾਗ ਨਾਲ ਜੁੜੀਆਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਹਿੱਤ ਰੱਖਦਿਆਂ ਅਤੇ ਉਨ੍ਹਾਂ ਦੇ ਹੱਲ੍ਹ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਕਈ ਅਹਿਮ ਵਿਚਾਰਾਂ ਹੋਈਆਂ।
ਇਸ ਮੌਕੇ ਵਿਧਾਇਕ ਭਲਾਈਪੁਰ ਨੇ ਦੱਸਿਆ ਕਿ ਹਲਕੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਕਿੱਲਤ ਕਾਰਨ ਦੇਸ਼ ਦੇ ਅੰਨਦਾਤੇ ਨੂੰ ਹੋ ਰਹੀ ਪ੍ਰੇਸ਼ਾਨੀ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ।ਵਿਧਾਇਕ ਭਲਾਈਪੁਰ ਨੇ ਦੱਸਿਆ ਕਿ ਹਲਕੇ ਦੀਆਂ ਜ਼ਰੂਰਤਾਂ ਨੂੰ ਜਾਣੂ ਕਰਵਾਉਣ ਤੇ ਉਨ੍ਹਾਂ ਤਰੁੰਤ ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਮੰਡੀਆਂ ਵਿੱਚ ਬਾਰਦਾਨਾ ਪਹੁੰਚਾਉਣ ਦੇ ਨਿਰਦੇਸ਼ ਦਿੱਤੇ, ਜਿਸ ਦੀ ਪਹਿਲੀ ਖੇਪ ਜਲਦ ਹੀ ਮੰਡੀਆਂ ਵਿੱਚ ਪਹੁੰਚ ਜਾਵੇਗੀ।
ਵਿਧਾਇਕ ਭਲਾਈਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਵਿੱਚ ਪੀਣ ਵਾਲਾ ਸਾਫ ਪਾਣੀ, ਸ਼ਗਨ ਸਕੀਮ, ਪੈਨਸ਼ਨਾਂ, ਆਟਾ ਸਾਲ ਸਕੀਮ ਆਦਿ ਸਹੂਲਤਾਂ ਲੋਕਾਂ ਨੂੰ ਮਿਲ ਰਹੀਆਂ ਹਨ ।