ਅੰਮ੍ਰਿਤਸਰ:ਜ਼ਿਲ੍ਹਾ ਅੰਮ੍ਰਿਤਸਰ ਤੋਂ ਕਟੜਾ ਹੋਕੇ ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਝਝਾਰ ਕੋਟਲੀ ਇਲਾਕੇ ਵਿੱਚ ਪੁੱਜ ਕੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇੱਕ ਪੁਲ ਤੋਂ ਹੇਠਾਂ ਡੂੰਘੀ ਖਾਈ ਵਿੱਚ ਡਿੱਗ ਗਈ। ਜਾਣਕਾਰੀ ਮੁਤਾਬਿਕ ਬੱਸ 'ਚ 72 ਲੋਕ ਸਵਾਰ ਸਨ। ਮਰਨ ਵਾਲਿਆਂ ਦੀ ਗਿਣਤੀ 10 ਦੱਸੀ ਜਾ ਰਹੀ ਹੈ ਅਤੇ ਇਹ ਮਰਨ ਵਾਲੇ ਸਾਰੇ ਲੋਕ ਇੱਕੋ ਪਰਿਵਾਰ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਹਾਦਸੇ ਦੌਰਾਨ 20 ਦੇ ਕਰੀਬ ਲੋਕ ਲਾਪਤਾ ਦੱਸੇ ਜਾ ਰਹੇ ਹਨ।
ਕਟੜਾ 'ਚ ਹਾਦਸੇ ਗ੍ਰਸਤ ਹੋਏ ਪੀੜਤ ਪਰਿਵਾਰਾਂ ਨੂੰ ਮਿਲੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ - ਵਿਧਾਇਕ ਕੁੰਵਰ ਵਿਜੇ ਪ੍ਰਤਾਪ
ਕਟੜਾ ਦੇ ਝਝਾਰ ਕੋਟਲੀ ਇਲਾਕੇ ਵਿੱਚ ਹੋਏ ਦਰਦਨਾਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਤ:ਅੰਮ੍ਰਿਤਸਰ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਹਲਕਾ ਵਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਵੀ ਪਹੁੰਚੇ। ਪਰਿਵਾਰ ਦੇ ਨਾਲ ਹਮਦਰਦੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਾਤਾ ਵੈਸਨੋ ਦੇਵੀ ਦੇ ਦੁਰ ਉੱਤੇ ਮੱਥਾ ਟੇਕਣ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ 10 ਲੋਕਾਂ ਮੌਤ ਹੋ ਗਈ ਅਤੇ ਕਈ ਲੋਕ ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਵੀ ਹੋਏ ਹਨ ਅਤੇ ਕੁੱਝ ਲਾਪਤਾ ਵੀ ਦੱਸੇ ਜਾ ਰਹੇ ਹਨ। ਕੁਵਰ ਵਿਜੈ ਪ੍ਰਤਾਪ ਸਿੰਘ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੰਮੂ ਦੇ ਅਧਿਕਾਰੀਆਂ ਅਤੇ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।
ਬੱਸ ਵਿੱਚ 72 ਲੋਕ ਸਵਾਰ ਸਨ: ਜ਼ਿਕਰਯੋਗ ਹੈ ਕਿ ਨਿੱਜੀ ਕੰਪਨੀ ਦੀ ਬੱਸ ਸੋਮਵਾਰ ਦੇਰ ਰਾਤ ਫਤਿਹਗੜ੍ਹ ਚੂੜੀਆਂ ਰੋਡ ਤੋਂ ਕਟੜਾ ਲਈ ਰਵਾਨਾ ਹੋਈ ਸੀ। ਬੱਸ ਵਿੱਚ 72 ਲੋਕ ਸਵਾਰ ਸਨ ਅਤੇ ਇੱਕੋ ਪਰਿਵਾਰ ਦੇ ਜੀਅ ਆਪਣੇ ਬੱਚੇ ਦੇ ਮੁੰਡਨ ਕਰਵਾਉਣ ਕਟੜਾ ਜਾ ਰਹੇ ਸਨ ਰਸਤੇ ਵਿਚ ਝਝਾਰ ਕੋਟਲੀ ਨੇੜੇ ਬੱਸ ਡੂੰਘੀ ਖੱਡ ਵਿੱਚ ਜਾ ਡਿੱਗੀ। ਦੱਸ ਦਈਏ ਮ੍ਰਿਤਕ ਲੋਕਾਂ ਦੇ ਪਰਿਵਾਰਕ ਮੈਂਬਰਾਂ ਮੁਤਾਬਿਕ ਅੰਮ੍ਰਿਤਸਰ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਜੰਮੂ ਜ਼ਿਲ੍ਹੇ ਦੇ ਝੱਜਰ ਕੋਟਲੀ ਇਲਾਕੇ ਵਿੱਚ ਇੱਕ ਪੁਲ ਤੋਂ ਡਿੱਗ ਗਈ।