ਅੰਮ੍ਰਿਤਸਰ: ਜਿਵੇਂ ਹੀ 2022 ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਹਰ ਇਕ ਸਿਆਸੀ ਪਾਰਟੀ ਹੁਣ ਲੋਕਾਂ ਨੂੰ ਲੁਭਾਵਨੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਸੋਮਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਯੂਥ ਪ੍ਰਧਾਨ ਬਰਨਾਲਾ ਤੋਂ ਐਮ.ਐਲ.ਏ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀਆਂ ਮਹਿਲਾਵਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਦੇ ਵਿਚਾਰ ਸੁਣੇ ਗਏ। ਇਸ ਦੌਰਾਨ ਜਦੋਂ ਯੂਥ ਆਮ ਆਦਮੀ ਪਾਰਟੀ ਦੇ ਆਗੂ ਮੀਤ ਹੇਅਰ ਮਹਿਲਾਵਾਂ ਨੂੰ ਸੰਬੋਧਨ ਕਰਨ ਲੱਗੇ।
ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ (MLA Gurmeet Singh Meet Hair) ਨੇ ਕਿਹਾ ਕਿ ਜਦੋਂ ਵਿਦੇਸ਼ਾਂ ਵਿੱਚ ਵਿਦੇਸ਼ੀ ਸਰਕਾਰ ਉੱਥੋਂ ਦੀਆਂ ਰਹਿਣ ਵਾਲੀਆਂ ਮਹਿਲਾਵਾਂ ਨੂੰ ਸੋਸ਼ਲ ਸਕਿਉਰਿਟੀ ਦੇ ਸਕਦੀ ਹੈ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਸੀਂ ਵੀ ਮਹਿਲਾਵਾਂ ਨੂੰ ਸੋਸ਼ਲ ਸਕਿਉਰਿਟੀ ਦੇ ਸਕਦੇ ਹਾਂ।