ਅੰਮ੍ਰਿਤਸਰ: ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਆਪਣੇ ਚਾਰ ਸਾਲ ਦੇ ਕੰਮਕਾਜ ਦਾ ਬਿਊਰਾ ਲੋਕਾਂ ਸਾਹਮਣੇ ਰੱਖ ਵਿਕਾਸ ਕਾਰਜ ਗਿਣਵਾਏ ਜਾ ਰਹੇ ਹਨ। ਇਸੇ ਤਹਿਤ ਕਾਂਗਰਸ ਹਾਈਕਮਾਂਡ ਵਲੋਂ 2022 ਚੋਣਾਂ ਨੇੜੇ ਆਉਂਦੀਆਂ ਦੇਖ ਕਾਂਗਰਸ ਦੇ ਸਮੂਹ ਵਿਧਾਇਕਾਂ ਦਾ ਰਿਪੋਰਟ ਕਾਰਡ ਤਿਆਰ ਕੀਤਾ ਜਾ ਰਿਹਾ ਹੈ। ਜੇਕਰ ਹਲਕੇ ਵਾਈਜ਼ ਵਿਧਾਇਕਾਂ ਵਲੋਂ ਕੰਮਾਂ ਨੂੰ ਦੇਖਿਆ ਜਾਵੇ ਤਾਂ ਜੋ 2022 ਵਿਧਾਨ ਸਭਾ ਚੋਣਾਂ ਵਿੱਚ ਕਾਰਗੁਜਾਰੀ ਦੇ ਅਧਾਰ ਤੇ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਮੁੜ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਜੇਕਰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੀ ਕਰੀਏ ਤਾਂ ਇੱਥੇ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਆਪਣੇ ਰੋਜਾਨਾ ਪ੍ਰੋਗਰਾਮਾਂ ਦੇ ਅਧਾਰ ਤੇ ਹਲਕੇ ਵਿੱਚ ਵਿਚਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਇਲਾਵਾ ਪਿੰਡੋ ਪਿੰਡ ਗੇੜਾ ਰੱਖ ਕੰਮਕਾਜ ਤੇ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਪਿੰਡ ਖਾਨਪੁਰ ਵਿਖੇ ਪੁੱਜੇ ਵਿਧਾਇਕ ਭਲਾਈਪੁਰ ਵਲੋਂ ਪਿੰਡ ਵਾਸੀ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ ਹਨ।