ਅਜਨਾਲਾ:ਭਾਰਤ ਦੇ ਵੱਖ-ਵੱਖ ਸੂਬਿਆ ਵਿੱਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਨ੍ਹਾਂ ਹਮਲਿਆ ਨੂੰ ਲੈਕੇ ਕਈ ਸਿਆਸੀ ਪਾਰਟੀਆਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਤੋਂ ਅਸਤੀਫ਼ਾ ਵੀ ਮੰਗਿਆ ਗਿਆ ਹੈ। ਜੰਮੂ-ਕਸ਼ਮੀਰ ਵਿੱਚ ਸਿੱਖ ਤੇ ਹਿੰਦੂ ਅਧਿਆਪਕ ‘ਤੇ ਹੋਏ ਹਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਨੇ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ (Modi government) ਦੇਸ਼ ‘ਚ ਸੁਰੱਖਿਆ ਵਿੱਚ ਫੇਲ੍ਹ ਸਾਬਿਤ ਹੋਈ ਹੈ।
ਦੇਸ਼ ਵਿੱਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਤੰਗ ਆ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਕਸ਼ਮੀਰ ‘ਚ ਅੱਤਿਆਚਾਰ ਨੂੰ ਰੋਕਣ ਲਈ ਕੇਂਦਰ ਸਰਕਾਰ (Central Government) ਵੱਲੋਂ ਨੋਟਬੰਦੀ ਨੂੰ ਇੱਕ ਕਾਰਨ ਦਸਿਆ ਜਾ ਰਿਹਾ ਸੀ, ਪਰ ਨੋਟਬੰਦੀ ਹੋਣ ਤੋਂ ਬਾਅਦ ਵੀ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੋਦੀ ਸਰਕਾਰ ਦੀ ਨਾਕਾਮੀ ਨੂੰ ਸਿੱਧ ਕਰਦਾ ਹੈ।