ਅੰਮ੍ਰਿਤਸਰ: ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ਤਹਿਤ 2 ਅੰਤਰ ਰਾਸ਼ਟਰੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਹਵੇਲੀਆਂ ਪਿੰਡ ਦਾ ਰਹਿਣ ਵਾਲਾ ਬਲਵਿੰਦਰ ਸਿੰਘ ਉਰਫ ਬਿੱਲਾ 'ਤੇ ਚੰਡੀਗੜ੍ਹ ਦਾ ਅਮਰੀਕ ਸਿੰਘ ਦੋਵੇਂ ਹੀ ਮੋਸਟ ਵਾਂਟੇਡ ਤਸਕਰ ਹਨ ਅਤੇ ਇਨ੍ਹਾਂ ਦੀ ਪੁਲਿਸ ਨੂੰ ਲੰਮੇ ਸਮੇਂ ਤੋਂ ਤਲਾਸ਼ ਸੀ।
ਸੂਤਰਾਂ ਮੁਤਾਬਕ ਬਲਵਿੰਦਰ ਸਿੰਘ ਬਿੱਲਾ ਦੀ ਸਿਆਸੀ ਗਲਿਆਰਿਆਂ ਵਿੱਚ ਪਹੁੰਚ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸ਼ਨ ਵਿੱਚ ਵੀ ਪੁਰਾ ਦਬਦਬਾ ਸੀ। ਬਿੱਲੇ ਦੇ ਤਰਨ ਤਾਰਨ ਦੇ ਸਾਬਕਾ ਅਕਾਲੀ ਵਿਧਾਇਕ ਦੇ ਨਾਲ ਨਾਲ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਵੀ ਸਬੰਧ ਸਨ। ਅਕਾਲੀ ਦਲ ਵੱਲੋਂ ਬਿੱਲੇ ਨੂੰ ਜ਼ਿਲ੍ਹਾ ਤਰਨ ਤਾਰਨ ਦੀ ਕਬੱਡੀ ਐਸੋਸੀਏਸ਼ਨ ਦਾ ਚੇਅਰਮੈਨ ਬਣਾਇਆ ਗਿਆ ਸੀ।