ਅੰਮ੍ਰਿਤਸਰ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ। 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨਗੀਆਂ।
13 ਨਵੰਬਰ ਤੱਕ ਸਿੱਖ ਸੰਗਤ ਕਰੇਗੀ ਮੂਲ ਮੰਤਰ - Mool mantra started in whole world
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ। 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨਗੀਆਂ।
ਦੱਸ ਦਈਏ ਕਿ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸਥਿਤ ਗੁਰਦੁਆਰਿਆਂ 'ਚ ਇਸ ਮੂਲ ਮੰਤਰ ਦਾ ਜਾਪ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੂਰੇ ਵਿਸ਼ਵ 'ਚ ਵੱਸਦੀ ਸਿੱਖ ਸੰਗਤ 13 ਦਿਨ ਇਸ ਮੂਲ ਮੰਤਰ ਦਾ ਜਾਪ ਕਰਨਗੀਆਂ। ਭਾਵੇਂ ਕੋਈ ਸਫ਼ਰ ਕਰ ਰਿਹਾ ਹੋਵੇ ਜਾਂ ਕੰਮ 'ਚ ਰੁੱਝਿਆ ਹੋਵੇ ਉਸ ਨੂੰ ਦਿਨ 'ਚ ਤੈਅ ਸਮੇਂ ਮੁਤਾਬਕ ਇਸ ਮੂਲ ਮੰਤਰ ਦਾ ਜਾਪ ਕਰਨਾ ਚਾਹੀਦਾ ਹੈ।
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਨੈਡਾ, ਇੰਗਲੈਂਡ, ਅਮਰੀਕਾ, ਕੀਨੀਆ, ਆਸਟ੍ਰੇਲੀਆ, ਸਿੰਘਾਪੁਰ, ਬ੍ਰਾਜੀਲ, ਮਲੇਸ਼ੀਆ, ਦੁਬਈ ਤੇ ਪਾਕਿਸਤਾਨ ਦੇ ਗੁਰਦੁਆਰਿਆਂ 'ਚ ਵੱਡੇ ਪੱਧਰ 'ਤੇ ਜਾਪ ਹੋਵੇਗਾ, ਜਦਕਿ ਭਾਰਤ 'ਚ ਸੁਲਤਾਨਪੁਰ ਲੋਧੀ ਤੇ ਬਿਧਰ 'ਚ ਜਾਪ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਗੁਰਪੁਰਬ ਵਾਲੇ ਦਿਨ 12 ਨਵੰਬਰ ਨੂੰ ਮੂਲ ਮੰਤਰ ਦਾ ਜਾਪ ਹੋਵੇਗਾ।