ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਸਾਹਮਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਲਾਇਆ ਮੋਰਚਾ 20ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ ਸਰੂਪਾਂ ਦੇ ਮਾਮਲੇ 'ਚ ਲਾਇਆ ਮੋਰਚਾ 20ਵੇਂ ਦਿਨ ਵੀ ਜਾਰੀ - Guru Granth Sahib
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰੂਪਾਂ ਦੇ ਮਾਮਲੇ 'ਚ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੇ ਜਾਣ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਬਰਾਂਡਿਆਂ ਵਿੱਚ ਪੱਕੇ ਤੌਰ 'ਤੇ ਇਨਸਾਫ਼ ਮੋਰਚਾ ਲਾ ਦਿੱਤਾ ਹੈ।
![ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ ਸਰੂਪਾਂ ਦੇ ਮਾਮਲੇ 'ਚ ਲਾਇਆ ਮੋਰਚਾ 20ਵੇਂ ਦਿਨ ਵੀ ਜਾਰੀ ਫ਼ੋਟੋ](https://etvbharatimages.akamaized.net/etvbharat/prod-images/768-512-9040390-1082-9040390-1601741393485.jpg)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰੂਪਾਂ ਦੇ ਮਾਮਲੇ 'ਚ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੇ ਜਾਣ ਤੋਂ ਬਾਅਦ 14 ਸਤੰਬਰ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਬਰਾਂਡਿਆਂ ਵਿੱਚ ਪੱਕੇ ਤੌਰ 'ਤੇ ਇਨਸਾਫ਼ ਮੋਰਚਾ ਲਾ ਦਿੱਤਾ ਗਿਆ ਹੈ।
ਗਾਇਬ ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਸਰੂਪਾਂ ਦੀ ਜਾਣਕਾਰੀ ਲੈਣ ਲਈ ਲਾਏ ਗਏ ਮੋਰਚੇ ਵਿੱਚ ਜਿੱਥੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਉੱਥੇ ਹੀ ਇਸ ਮੌਕੇ ਬੀਬੀਆਂ ਅਤੇ ਨੌਜਵਾਨਾਂ ਨੇ ਵੀ ਮੋਰਚੇ ਵਿੱਚ ਬੈਠੀ ਸੰਗਤ ਨੂੰ ਸੰਬੋਧਨ ਕੀਤਾ।