ਪੰਜਾਬ

punjab

ETV Bharat / state

Mother and father killed by son in Amritsar: ਨਸ਼ੇੜੀ ਪੁੱਤ ਨੇ ਲਈ ਮਾਂ ਪਿਓ ਦੀ ਲਈ ਜਾਨ, ਪੜ੍ਹੋ ਕੀ ਹੈ ਦੋਹਰੇ ਕਤਲ ਕਾਂਡ ਦੀ ਅਸਲ ਵਜ੍ਹਾ - Two people killed in Amritsar

ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿੱਚ ਨੌਜਵਾਨ ਮੁੰਡੇ ਨੇ ਆਪਣੇ ਮਾਂ ਪਿਓ ਦਾ ਕਤਲ ਕਰ ਦਿੱਤਾ ਹੈ। Two people killed in Amritsar

Mother and father killed by son in Amritsar
ਨਸ਼ੇੜੀ ਪੁੱਤ ਨੇ ਲਈ ਮਾਂ ਪਿਓ ਦੀ ਲਈ ਜਾਨ

By ETV Bharat Punjabi Team

Published : Nov 9, 2023, 5:08 PM IST

ਮ੍ਰਿਤਕ ਦੇ ਰਿਸ਼ਤੇਦਾਰ ਅਤੇ ਪੁਲਿਸ ਜਾਂਚ ਅਧਿਕਾਰੀ ਜਾਣਕਾਰੀ ਦਿੰਦੇ ਹੋਏ।

ਅੰਮ੍ਰਿਤਸਰ :ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿਖੇ ਇੱਕ ਨੌਜਵਾਨ ਨੇ ਨਸ਼ੇ ਦੀ ਹਾਲਤ ਵਿੱਚ ਆਪਣੇ ਮਾਂ ਪਿਓ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਸਨੇ ਸ਼ਰਾਬ ਦੇ ਨਸ਼ੇ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਸ਼ਰਾਬ ਦੇ ਨਸ਼ੇ ਵਿੱਚ ਕੀਤਾ ਕਤਲ :ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੋਵੇਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਵਿੱਚ ਵਿਆਹ ਸੀ ਅਤੇ ਲੜਕੇ ਨੇ ਸ਼ਰਾਬ ਜ਼ਿਆਦਾ ਪੀ ਲਈ ਸੀ ਅਤੇ ਮਾਂ ਪਿਓ ਘਰ ਆਉਣ ਨੂੰ ਕਹਿ ਰਹੇ ਸੀ ਪਰ ਇਸ ਗੱਲ ਤੋਂ ਉਸਨੇ ਗੁੱਸਾ ਖਾ ਕੇ ਮਾਂ ਪਿਓ ਨੂੰ ਤਿੱਖੇ ਸਰੀਏ ਦੇ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਮਾਤਾ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ ਅਤੇ ਉਸਦੇ ਪਿਤਾ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਈਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਦੋਵੇਂ ਮ੍ਰਿਤਕ ਦੇਹਾਂ ਨੂੰ ਕਬਜੇ ਵਿੱਚ ਲੇਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਮਾਂ ਪਿਓ ਉੱਤੇ ਕੀਤੇ ਨੌਜਵਾਨ ਪੁੱਤ ਨੇ ਕਈ ਵਾਰ :ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਸੂਚਨਾ ਮਿਲੀ ਸੀ ਕਿ ਪੰਧੇਰ ਕਲਾਂ ਵਿੱਚ ਇੱਕ ਪਰਿਵਾਰ ਦੇ ਦੋ ਜੀਆਂ ਦਾ ਕਤਲ ਹੋ ਗਿਆ ਹੈ। ਪੁਲਿਸ ਨੇ ਮੌਕੇ ਉੱਤੇ ਪੁਹੁੰਚ ਕੇ ਪਲਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸਨੇ ਆਪਣੀ ਮਾਂ ਦੇ ਚਿਹਰੇ ਉੱਤੇ ਬਹੁਤ ਬੁਰੀ ਤਰ੍ਹਾਂ ਵਾਰ ਕੀਤੇ ਸਨ, ਜਿਸਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂਕਿ ਉਸਦੇ ਪਿਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਉਸਦੇ ਸਿਰ ਦੇ ਉੱਤੇ ਵੀ ਕਈ ਵਾਰ ਕੀਤੇ ਗਏ ਸਨ। ਇਹ ਨਸ਼ੇ ਦੀ ਹਾਲਤ ਵਿੱਚ ਚੁੱਕਿਆ ਗਿਆ ਕਦਮ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ABOUT THE AUTHOR

...view details