ਅੰਮ੍ਰਿਤਸਰ:ਕਾਬੁਲ ਵਿੱਚ ਹੋਏ ਗੁਰਦੁਆਰਾ ਸਾਹਿਬ ਦੇ ਉੱਪਰ ਹਮਲੇ (Attacks on Gurdwara Sahib in Kabul) ਨੂੰ ਲੈ ਕੇ ਹੁਣ ਸਿਆਸੀ ਪਾਰਟੀਆਂ ਦੇ ਪ੍ਰਤੀਕਿਰਿਆ ਆਉਣੀ ਸ਼ੁਰੂ ਹੋ ਚੁੱਕੀ ਹੈ। ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ (Amritsar MP Gurjit Singh Aujla) ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ (Attacks on Gurdwara Sahib in Kabul) ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister of India Narendra Modi) ਨੂੰ ਤੁਰੰਤ ਹੀ ਕਾਬੁਲ ਦੇ ਮੰਤਰਾਲੇ (Ministry of Kabul) ਦੇ ਨਾਲ ਗੱਲ ਕਰਕੇ ਉੱਥੇ ਦਾ ਜਾਇਜ਼ਾ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਹਮੇਸ਼ਾਂ ਹੀ ਲੋਕਾਂ ਦੀ ਭਲਾਈ ਲਈ ਖੁੱਲ੍ਹਾ ਰਹਿੰਦਾ ਹੈ ਅਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੀਆਂ ਲੋੜੀਂਦੀਆਂ ਚੀਜ਼ਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਗੁਰਜੀਤ ਸਿੰਘ ਔਜਲਾ (MP Gurjit Singh Aujla) ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਘਟਨਾ ਹੈ ਜੋ ਅਤਿਵਾਦੀਆਂ ਵੱਲੋਂ ਕੀਤੀ ਗਈ ਹੈ ਅਤੇ ਦੇਸ਼ ਦੇ ਪ੍ਰਧਾਨ ਨੂੰ ਇਸ ਤੇ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ।