ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਅਕਸਰ ਹੀ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਹੁਣ ਦੁਰਵਿਵਹਾਰ ਅਤੇ ਗੰਦੀ ਭਾਸ਼ਾ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸਨ, ਜਿਸ ਦੇ ਚੱਲਦਿਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾ ਦੌਰਾ ਕੀਤਾ ਅਤੇ ਡਾਕਟਰਾਂ ਨਾਲ ਮੀਟਿੰਗ ਕੀਤੀ ਕਿ ਉਨ੍ਹਾਂ ਨੂੰ ਮਰੀਜ਼ਾਂ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕਰਨਾ ਚਾਹੀਦਾ ਹੈ।
ਡਾਕਟਰਾਂ ਦਾ ਫਰਜ਼: ਗੁਰਜੀਤ ਸਿੰਘ ਨੇ ਕਿਹਾ ਗੁਰੂ ਨਾਨਕ ਦੇਵ ਹਸਪਤਾਲ ਚ ਆਉਣ ਵਾਲੇ ਮਰੀਜ਼ਾਂ ਜ਼ਿਆਦਾਤਰ ਅਨਪੜ੍ਹ ਹਨ ਅਤੇ ਜਲਦੀ ਭਾਵੁਕ ਹੋ ਜਾਂਦੇ ਹਨ ਲੇਕਿਨ ਹੈ ਡਾਕਟਰਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਅਤੇ ਜ਼ਿੰਮੇਵਾਰੀਆਂ ਨਿਭਾਉਂਦੇ ਵਿਚ ਮੁਸ਼ਕਿਲਾਂ ਤਾਂ ਜ਼ਰੂਰ ਆਉਂਦੀਆਂ ਹਨ ਇਸ ਦਾ ਇਹ ਮਤਲਬ ਨਹੀਂ ਕਿ ਅਸੀਂ ਮਰੀਜ਼ ਦਾ ਇਲਾਜ ਕਰਨਾ ਹੀ ਛੱਡ ਦਿਓ ।
- Coronavirus Update: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ 801 ਨਵੇਂ ਮਾਮਲੇ ਆਏ ਸਾਹਮਣੇ, 8 ਮੌਤਾਂ, ਪੰਜਾਬ ਵਿੱਚ 15 ਨਵੇਂ ਕੇਸ
- ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ, ਅਧਿਕਾਰੀਆਂ ਨੂੰ ਦਿੱਤੇ ਹੁਕਮ
- ਪੰਜਾਬ 'ਚ 4 ਪੜਾਵਾਂ ਅੰਦਰ ਹੋਵੇਗਾ ਝੋਨੇ ਦੀ ਬਿਜਾਈ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਤਰੀਕਾਂ ਦਾ ਐਲਾਨ