ਪੰਜਾਬ

punjab

ETV Bharat / state

‘ਪੰਜਾਬ ਸਰਕਾਰ ਨੇ ਪ੍ਰਤੀ ਜ਼ਿਲ੍ਹਾ 50 ਲੱਖ ਰੁਪਏ ਜਾਰੀ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ’

ਅੰਮ੍ਰਿਤਸਰ ਵਿੱਚ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦਾ ਜਾਇਜ਼ਾ ਲਿਆ ਹੈ ਅਤੇ ਸਰਕਾਰ ਨੂੰ ਉਨ੍ਹਾਂ ਨੇ ਅਪੀਲ ਕੀਤੀ ਕੀ ਜਲਦ ਤੋਂ ਜਲਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਪੰਜਾਬ ਸਰਕਾਰ ਨੇ ਪ੍ਰਤੀ ਜ਼ਿਲਾ 50 ਲੱਖ ਰੁਪਏ ਜਾਰੀ ਕਰਕੇ ਕਿਸਾਨਾਂ ਨਾਲ ਕੀਤਾ ਕੋਜਾ ਮਜ਼ਾਕ:- ਔਜਲਾ
ਪੰਜਾਬ ਸਰਕਾਰ ਨੇ ਪ੍ਰਤੀ ਜ਼ਿਲਾ 50 ਲੱਖ ਰੁਪਏ ਜਾਰੀ ਕਰਕੇ ਕਿਸਾਨਾਂ ਨਾਲ ਕੀਤਾ ਕੋਜਾ ਮਜ਼ਾਕ:- ਔਜਲਾ

By

Published : Apr 8, 2023, 7:11 AM IST

ਪੰਜਾਬ ਸਰਕਾਰ ਨੇ ਪ੍ਰਤੀ ਜ਼ਿਲਾ 50 ਲੱਖ ਰੁਪਏ ਜਾਰੀ ਕਰਕੇ ਕਿਸਾਨਾਂ ਨਾਲ ਕੀਤਾ ਕੋਜਾ ਮਜ਼ਾਕ:- ਔਜਲਾ

ਅੰਮ੍ਰਿਤਸਰ:ਕਿਸਾਨਾਂ ਦੀ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੰਤਰੀਆਂ, ਵਿਧਾਇਕਾਂ ਅਤੇ ਸਾਂਸਦ ਮੈਂਬਰਾਂ ਵੱਲੋਂ ਦੌਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਅਜਨਾਲਾ ਦੇ ਪਿੰਡਾਂ ਅੰਦਰ ਕਿਸਾਨਾਂ ਦੀਆਂ ਨੁਕਸਾਨੀਆਂ ਫਸਲਾਂ ਲਿਆ ਜਾਇਜ਼ਾ ਲਿਆ ਗਿਆ। ਇਸ ਮੌਕੇ ਸਾਂਸਦ ਦੇ ਨਾਲ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਕਵਰਪ੍ਰਤਾਪ ਸਿੰਘ ਅਜਨਾਲਾ ਨੇ ਵੱਖ ਵੱਖ ਵੀ ਮੌਜੂਦ ਸਨ। ਉਨ੍ਹਾਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਫ਼ਸਲ ਦੀ ਬਣਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ।

ਫ਼ਸਲ ਤੋਂ ਆਸਾਂ: ਇਸ ਮੌਕੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਅੰਦਰ ਉਹ ਕਿਸਾਨਾਂ ਦੀ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਿਸਾਨਾਂ ਦੀ ਕਰੀਬ 50 ਤੋਂ 60 % ਫ਼ਸਲ ਨੁਕਸਾਨੀ ਗਈ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਆਪਣੀ ਇਸ ਫ਼ਸਲ ਤੋਂ ਬਹੁਤ ਆਸ ਸੀ ਜਿਸ ਨਾਲ ਇਹਨਾਂ ਨੇ ਆਪਣੇ ਘਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨੀਆਂ ਸੀ ਅਤੇ ਇਸ ਨੁਕਸਾਨੀ ਫ਼ਸਲ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ।


ਕਿਸਾਨਾਂ ਨਾਲ ਮਜ਼ਾਕ:ਔਜਲਾ ਨੇ ਪੰਜਾਬ ਸਰਕਾਰ 'ਤੇ ਤਿੱਖਾ ਤੰਜ ਕੱਸਦੇ ਕਿਹਾ ਕਿ ਕਿਸਾਨਾਂ ਨੂੰ ਘੱਟ ਤੋਂ ਘੱਟ 30 ਹਜ਼ਾਰ ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ ਅਤੇ ਜਿਹੜਾ ਮੁਆਵਜ਼ਾ ਪੰਜਾਬ ਸਰਕਾਰ ਨੇ ਪ੍ਰਤੀ ਜ਼ਿਲਾ 50 ਲੱਖ ਰੁਪਏ ਜਾਰੀ ਕੀਤਾ ਹੈ ਇਹ ਕਿਸਾਨਾਂ ਨਾਲ ਕੋਜਾ ਮਜ਼ਾਕ ਕੀਤਾ ਹੈ ਇਹ ਮਜ਼ਾਕ ਤੋਂ ਬਿਨਾਂ ਕੱੁਝ ਵੀ ਨਹੀਂ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਖੁਦ ਲੋਕਾਂ ਵਿੱਚ ਆਕੇ ਦੇਖਣ ਕਿ ਲੋਕਾਂ ਦਾ ਕਿੰਨਾ ਮਾੜਾ ਹਾਲ ਹੈ। ਲੋਕਾਂ ਦੀ ਬੁਰੀ ਹਾਲਤ ਹੈ ਅਤੇ ਲੋਕਾਂ ਦੀ ਮਦਦ ਲਈ ਸਰਕਾਰ ਅੱਗੇ ਆਉਣਾ ਚਾਹੀਦਾ ਹੈ।


ਲੋਕਾਂ ਨਾਲ ਕੀਤੇ ਝੂਠੇ ਵਾਅਦੇ: ਸਾਂਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੇ ਵੋਟਾਂ ਸਮੇਂ ਤਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਹੁਣ ਸਰਕਾਰ ਬਦਲੀ ਹੋਈ ਨਜ਼ਰ ਆਉਂਦੀ ਹੈ।ਉਨ੍ਹਾਂ ਸਰਾਕਰ ਨੂੰ ਘੇਰਦੇ ਹੋਏ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਕੋਲੋਂ ਵੋਟਾਂ ਲਾਈਆ ਹਨ ਅਤੇ ਇਹ ਗੈਰ-ਤੁਜਰਬੇਕਾਰ ਸਰਕਾਰ ਹੈ ਅਤੇ ਜਿਸ ਤਰ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਹੈ ਇਸ ਦੀ ਉਹ ਨਿੰਦਾ ਕਰਦੇ ਹਨ ਅਤੇ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਨੂੰ 30 ਹਜ਼ਾਰ ਰੁਪਏ ਮੁਆਵਜ਼ਾ ਜਾਰੀ ਕਰੇ ।


ਇਹ ਵੀ ਪੜ੍ਹੋ:Crop Wheat Cutting in mansa : ਮਾਨਸਾ ਜਿਲ੍ਹੇ 'ਚ ਕਣਕ ਦੀ ਹੱਥੀਂ ਕਟਾਈ ਦਾ ਕੰਮ ਜ਼ੋਰਾਂ 'ਤੇ, ਮਜ਼ਦੂਰ ਵੀ ਖੁਸ਼

ABOUT THE AUTHOR

...view details