ਅੰਮ੍ਰਿਤਸਰ:ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅੰਮ੍ਰਿਤਸਰ ਤੋਂ ਮੁੰਬਈ ਅਤੇ ਮੁੰਬਈ ਤੋਂ ਅੰਮ੍ਰਿਤਸਰ ਚੱਲਣ ਵਾਲੀ ਇੰਡੀਅਨ ਏਅਰ ਲਾਈਨ ਸਬੰਧੀ ਬੋਲਦੇ ਹੋਏ ਕਿਹਾ ਗਿਆ ਕਿ ਅੰਮ੍ਰਿਤਸਰ ਵਾਸਤੇ ਜਿੰਨੀਆਂ ਵੀ ਉਡਾਨਾਂ ਆਉਣਗੀਆਂ ਉਸ ਦਾ ਫਾਇਦਾ ਹੋਵੇਗਾ। ਉਹਨਾਂ ਨੇ ਦੱਸਿਆ ਕਿ ਹੋਰ ਵੀ ਕਈ ਉਡਾਨਾਂ ਅੰਮ੍ਰਿਤਸਰ ਤੋਂ ਮੁੰਬਈ ਲਈ ਚੱਲ ਰਹੀਆਂ ਹਨ ਅਤੇ ਹੁਣ ਦੁਬਾਰਾ ਤੋਂ ਇੰਡੀਅਨ ਏਅਰਲਾਈਨਜ਼ ਦੀ ਫਲਾਈਟ ਸ਼ੁਰੂ ਹੋਣ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਉਡਾਨ ਨਾਲ ਅੰਮ੍ਰਿਤਸਰ ਨੂੰ ਬਹੁਤ ਫਾਇਦਾ ਪਹੁੰਚੇਗਾ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਬਹੁਤ ਸਾਰੀਆਂ ਅੰਤਰਰਾਸ਼ਟਰੀ ਉਡਾਨਾਂ ਲਈ ਸੰਸਦ ਵਿੱਚ ਮੁੱਦਾ ਚੁੱਕਿਆ ਜਾਂਦਾ ਰਿਹਾ ਹੈ ਅਤੇ ਹੁਣ ਅੰਮ੍ਰਿਤਸਰ ਨੂੰ ਮੁੰਬਈ ਦੇ ਨਾਲ ਜੋੜਨ ਲਈ ਇੰਡੀਅਨ ਏਅਰ ਲਾਇਨ ਉਡਾਨ ਦੁਬਾਰਾ ਸ਼ੁਰੂ ਕੀਤੀ ਜਾ ਰਹੀ ਹੈ ।
ਸਾਂਸਦ ਗੁਰਜੀਤ ਔਜਲਾ ਨੇ 'ਆਪ' ਨੂੰ ਲਪੇਟਿਆ, ਕਿਹਾ- ਬਦਲਾਅ ਦੀ ਨਹੀਂ ਬਦਲਾਖੋਰੀ ਦੀ ਸਿਆਸਤ ਕਰ ਰਹੀ ਸੂਬਾ ਸਰਕਾਰ - ਇੰਡੀਅਨ ਏਅਰ ਲਾਈਨ
ਅੰਮ੍ਰਿਤਸਰ ਵਿੱਚ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਜਲੰਧਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕ ਬਿਠਾ ਕੇ ਬੂਥ ਕੈਪਚਰ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਸ਼ਰੇਆਮ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਸਿਆਸੀ ਵਿਰੋਧੀਆਂ ਉੱਤੇ ਵੀ ਬਦਲਾਖੋਰੀ ਤਹਿਤ ਮਾਮਲੇ ਦਰਜ ਕੀਤੇ ਜਾ ਰਹੇ ਹਨ।
![ਸਾਂਸਦ ਗੁਰਜੀਤ ਔਜਲਾ ਨੇ 'ਆਪ' ਨੂੰ ਲਪੇਟਿਆ, ਕਿਹਾ- ਬਦਲਾਅ ਦੀ ਨਹੀਂ ਬਦਲਾਖੋਰੀ ਦੀ ਸਿਆਸਤ ਕਰ ਰਹੀ ਸੂਬਾ ਸਰਕਾਰ In Amritsar, MP Gurjit Aujla targeted the Aam Aadmi Party](https://etvbharatimages.akamaized.net/etvbharat/prod-images/1200-675-18493495-98-18493495-1683964969005.jpg)
ਬੰਬ ਧਮਾਕਿਆਂ ਦੀ ਨਿਖੇਧੀ:ਜਲੰਧਰ ਵਿੱਚ ਰਾਜਨੀਤਕ ਲੀਡਰਾਂ ਉੱਤੇ ਕੀਤੇ ਗਏ ਪਰਚਿਆਂ ਸਬੰਧੀ ਬੋਲਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਹੀ ਇਸ ਤਰ੍ਹਾਂ ਲੋਕਾਂ ਅਤੇ ਖਾਸ ਤੌਰ ਉੱਤੇ ਸਿਆਸੀ ਵਿਰੋਧੀਆਂ ਉੱਤੇ ਪਰਚੇ ਦਰਜ ਕਰਵਾਏ ਜਾਂਦੇ ਸਨ ਅਤੇ ਹੁਣ ਇਹ ਬਦਲਾਵ ਦੀ ਸਰਕਾਰ ਵੀ ਬਦਲੇ ਦੀ ਸਰਕਾਰ ਬਣੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਹੁਣ ਅਕਾਲੀ ਦਲ ਦੇ ਰਾਹ ਉੱਤੇ ਚੱਲਦੀ ਹੋਈ ਨਜ਼ਰ ਆ ਰਹੀ ਹੈ। ਅੱਗੇ ਬੋਲਦੇ ਹੋਏ ਕਿਹਾ ਗਿਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਨਾਲ ਖ਼ਤਮ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਦਾ ਤਾਜ਼ਾ ਉਦਾਹਰਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੋਏ ਬੰਬ ਧਮਾਕਿਆਂ ਦੇ ਰੂਪ ਦੇ ਵਿੱਚ ਵੇਖਿਆ ਜਾ ਸਕਦਾ ਹੈ। ਹਾਂਲਾਕਿ ਜਿਨ੍ਹਾਂ ਨੌਜਵਾਨਾਂ ਵੱਲੋਂ ਇਹ ਸਾਰਾ ਕਾਰਾ ਕੀਤਾ ਗਿਆ ਹੈ ਉਹ ਵੀ ਸਿੱਖ ਨੌਜਵਾਨ ਸਨ ਜੋ ਕਿ ਕਾਫੀ ਸ਼ਰਮ ਦੀ ਗੱਲ ਹੈ।
- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਗੁਰਤਾਗੱਦੀ ਦਿਵਸ
- ‘ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ’
ਸਿਆਸੀ ਕਿੜ ਕੱਢ ਰਹੀ 'ਆਪ': ਔਜਲਾ ਨੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਦਿੱਲੀ ਜੰਤਰ-ਮੰਤਰ ਉੱਤੇ ਖਿਡਾਰੀਆਂ ਦਾ ਸਾਥ ਦੇਣ ਵਾਸਤੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ ਸੀ ਅਤੇ ਉਨ੍ਹਾਂ ਦੀਆਂ ਜੋ ਮੰਗਾਂ ਹਨ ਉਹ ਜਰੂਰ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਲੰਧਰ ਵਿੱਚ ਹੋਈ ਜਿਮਨੀ ਚੋਣ ਨੂੰ ਲੈ ਕੇ ਜਿਸ ਤਰ੍ਹਾਂ ਦੀ ਸਿਆਸਤ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਹੈ। ਉਹ ਨਿੰਦਣਯੋਗ ਹੈ ਕਿਉਂਕਿ ਜਿਸ ਵੀ ਲੀਡਰ ਵੱਲੋਂ ਉਹਨਾਂ ਦੇ ਖ਼ਿਲਾਫ਼ ਆਵਾਜ਼ ਚੁੱਕੀ ਗਈ ਹੈ। ਉਸ ਖ਼ਿਲਾਫ਼ ਇਹਨਾਂ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹਰ ਬਾਗੀ ਸੁਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।