ਅੰਮ੍ਰਿਤਸਰ:ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਠੀ ਬਾਹਰ ਧਰਨਾ ਲਗਾਇਆ ਗਿਆ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਅਣਮਿੱਥੇ ਸਮੇਂ ਲਈ ਕੀਤਾ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਹੈਲਥ ਵਰਕਰਾਂ ਨੇ ਕਿਹਾ ਕਿ ਪਿਛਲੇ ਪੰਦਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਕਰ ਰਹੇ ਗੁਜ਼ਾਰਾ ਸਰਕਾਰ ਸਾਡੀਆਂ ਖਾਲੀਆਂ ਪਈਆਂ ਅਸਾਮੀਆਂ ਉੱਪਰ ਸਾਨੂੰ ਰੈਗੂਲਰ ਕਰੇ ਨਹੀਂ ਤਾਂ ਇਸੇ ਤਰ੍ਹਾਂ ਸਾਡਾ ਸੰਘਰਸ਼ ਜਾਰੀ ਰਹੇਗਾ।
ਅੰਮ੍ਰਿਤਸਰ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੇ ਤਿੰਨ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਅਣਮਿਥੇ ਸਮੇਂ ਲਈ ਧਰਨੇ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਬੀਤੇ ਲੰਮੇ ਸਮੇਂ ਤੋਂ ਉਹ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਦੀ ਮੁਲਾਜ਼ਮ ਜਥੇਬੰਦੀ ਵੱਲੋਂ ਚੰਡੀਗੜ੍ਹ ਵਿਖੇ ਵੀ ਧਰਨਾ ਲਗਾਇਆ ਗਿਆ ਹੈ ਉੱਥੇ ਹੀ ਅੰਮ੍ਰਿਤਸਰ ਵਿਖੇ ਤਿੰਨ ਜ਼ਿਲ੍ਹਿਆਂ ਦੀ ਜਥੇਬੰਦੀ ਵੱਲੋਂ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ।
ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਇਹ ਧਰਨਾ ਲਗਾਇਆ ਗਿਆ ਹੈ ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਜੋ ਸਿੱਧ ਵੱਲੋਂ ਪਹੁੰਚ ਕੇ ਇਹ ਸ਼ੋਸ਼ਣ ਵੀ ਦਿੱਤਾ ਗਿਆ ਹੈ ਕਿ ਉਹ ਜ਼ਰੂਰ ਇਨ੍ਹਾਂ ਹੈਲਥ ਵਰਕਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਵਟਾਂਦਰਾ ਕਰਨਗੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।