ਅੰਮ੍ਰਿਤਸਰ: ਜ਼ਿਲ੍ਹੇ ਦੇ ਮਕਬੂਲਪੁਰਾ ਇਲਾਕੇ 'ਚ ਪੈਂਦੀ ਫੈਕਟਰੀ 'ਚ ਰਾਜ ਕੁਮਾਰ ਨਾਂਅ ਦੇ ਵਿਅਕਤੀ ਦਾ ਕਤਲ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ, ਜਿਸ ਕਾਰਨ ਫੈਕਟਰੀ ਦੇ ਨੇੜਲੇ ਇਲਾਕਿਆਂ 'ਚ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮ੍ਰਿਤਕ ਦੇ ਭਤੀਜੇ ਦਿਨੇਸ਼ ਕੁਮਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
ਫੈਕਟਰੀ ਵਿੱਚ ਕੰਮ ਕਰਦੇ ਮਜ਼ਦੂਰ ਦਾ ਕਤਲ - amritsar murder story
ਮਕਬੂਲਪੁਰਾ ਇਲਾਕੇ 'ਚ ਪੈਂਦੀ ਫੈਕਟਰੀ 'ਚ ਰਾਜ ਕੁਮਾਰ ਨਾਂਅ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਭਤੀਜੇ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਦੋਸ਼ੀ ਧਮਿੰਦਰ ਨੂੰ ਕਾਬੂ ਕੀਤਾ ਹੈ।
ਦਿਨੇਸ਼ ਕੁਮਾਰ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਚਾਚੇ ਦੇ ਮੌਤ ਦੇ ਪਿੱਛੇ ਦਾ ਕਾਰਨ ਨਹੀਂ ਪਤਾ ਲੱਗ ਸਕਿਆ ਜਿਸ ਕਾਰਨ ਉਸ ਨੇ ਇਸ ਮਾਮਲੇ 'ਚ ਪੁਲਿਸ ਜਾਂਚ ਦਾ ਸਹਾਰਾ ਲਿਆ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਇਸ ਮਾਮਲੇ 'ਚ ਮ੍ਰਿਤਕ ਦੇ ਨਾਲ ਕੰਮ ਕਰਦੇ ਧਮਿੰਦਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਕਤਲ ਦਾ ਕਾਰਨ ਛੋਟੀ ਮੋਟੀ ਨੋਕ ਝੋਕ ਕਹੀ ਜਾ ਰਹੀ ਹੈ। ਇਸ ਰੰਜਿਸ਼ ਨੂੰ ਲੈ ਕੇ ਧਮਿੰਦਰ ਨੇ ਰਾਤ ਨੂੰ ਸੁੱਤੇ ਪਏ ਰਾਜ ਕੁਮਾਰ ਦਾ ਕਤਲ ਕਰ ਦਿੱਤਾ। ਪੁਲਿਸ ਨੇ ਕਿਹਾ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।