ਪੰਜਾਬ

punjab

ETV Bharat / state

ਨੌਜਵਾਨ ਦੇ ਕਤਲ ਨੂੰ ਲੈਕੇ ਪੁਲਿਸ ’ਤੇ ਲੱਗੇ ਗੰਭੀਰ ਇਲਜ਼ਾਮ

ਸੂਬੇ ਵਿੱਚ ਅਪਰਾਧਿਕ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਨਵਾਂ ਪਿੰਡ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪਿੰਡ ਦੇ ਹੀ ਕੁਝ ਲੋਕਾਂ ਉੱਪਰ ਕਤਲ ਕਰਨ ਦੇ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤ ਪਰਿਵਾਰ ਵੱਲੋਂ ਇਸ ਕਤਲ ਪਿੱਛੇ ਪੁਲਿਸ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ ਹਨ।

ਅੰਮ੍ਰਿਤਸਰ ਦੇ ਨਵਾਂ ਪਿੰਡ ਵਿੱਚ ਨੌਜਵਾਨ ਦਾ ਕਤਲ
ਅੰਮ੍ਰਿਤਸਰ ਦੇ ਨਵਾਂ ਪਿੰਡ ਵਿੱਚ ਨੌਜਵਾਨ ਦਾ ਕਤਲ

By

Published : May 3, 2022, 7:11 PM IST

ਅੰਮ੍ਰਿਤਸਰ:ਪੰਜਾਬ ਵਿੱਚ ਦਿਨ ਬ ਦਿਨ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਨਵਾਂ ਪਿੰਡ ਦੇ ਰਹਿਣ ਵਾਲੇ ਧਰਮਜੀਤ ਸਿੰਘ ਦਾ ਜਿੱਥੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਆਪਣੇ ਪਰਿਵਾਰਿਕ ਮੈਂਬਰ ਦੇ ਕਤਲ ਦਾ ਕਾਰਨ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਹੈ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਜਦੋਂ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਤਾਂ ਉਹ ਸਮੇਂ ਸਿਰ ਇੱਥੇ ਨਹੀਂ ਪਹੁੰਚ ਸਕੇ ਜਿਸ ਕਰਕੇ ਸੁਖਦੇਵ ਅਤੇ ਉਸਦੇ ਸਾਥੀਆਂ ਵੱਲੋਂ ਉਸਦਾ ਕਤਲ ਕਰ ਦਿੱਤਾ।

ਅੰਮ੍ਰਿਤਸਰ ਦੇ ਨਵਾਂ ਪਿੰਡ ਵਿੱਚ ਨੌਜਵਾਨ ਦਾ ਕਤਲ

ਪੁਰਾਣੀ ਰੰਜਿਸ਼ ਦੇ ਚਲਦਿਆਂ ਅੰਮ੍ਰਿਤਸਰ ਦੇ ਨਵੇਂ ਪਿੰਡ ਦੇ ਵਿੱਚ ਇਕ ਨੌਜਵਾਨ ਜਿਸ ਦਾ ਨਾਮ ਧਰਮਜੀਤ ਸਿੰਘ ਦੱਸਿਆ ਜਾ ਰਿਹਾ ਹੈ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਕਤਲ ਹੋਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਆਪਣੀ ਜਾਂਚ ਕਰ ਰਹੀ ਹੈ। ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਲਗਾਤਾਰ ਹੀ ਪੁਲਿਸ ਨੂੰ ਸੂਚਨਾ ਦਿੰਦੇ ਰਹੇ ਹਾਂ ਕਿ ਇਹ ਲੋਕ ਸਾਡੇ ਬੱਚੇ ਦਾ ਕਤਲ ਕਰ ਸਕਦੇ ਹਨ ਪਰ ਪੁਲਿਸ ਦੇ ਅਧਿਕਾਰੀ ਵੱਲੋਂ ਉਨ੍ਹਾਂ ਦੇ ਘਰ ਆ ਕੇ ਬਿਆਨ ਨਹੀਂ ਕੀਤੇ ਗਏ ਜਿਸ ਨੂੰ ਲੈ ਕੇ ਉਸ ਦਾ ਕਤਲ ਹੋਇਆ ਹੈ।

ਉੱਥੇ ਹੀ ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਇੰਨ੍ਹਾਂ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਨੂੰ ਲੈ ਕੇ ਇਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨਸਾਫ ਦਿਵਾਇਆ ਜਾਵੇ । ਪੀੜਤਾਂ ਵੱਲੋਂ ਕਾਤਲਾਂਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਪੁਲਿਸ ਮੌਕੇ ’ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਹੋਣ ਕਰਕੇ ਇਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਝ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕੁਝ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਪਠਾਨਕੋਟ ਪੁਲਿਸ ਨੇ ਕਾਬੂ ਕੀਤਾ ਜਾਸੂਸ, ਪਾਕਿਸਤਾਨ ਭੇਜਦਾ ਸੀ ਜਾਣਕਾਰੀ

ABOUT THE AUTHOR

...view details