ਅੰਮ੍ਰਿਤਸਰ: ਅੰਮ੍ਰਿਤਸਰ ਦੇ ਭਾਈ ਮਨਜ ਸਿੰਘ ਰੋਡ ’ਤੇ ਕੁਝ ਦਿਨ ਪਹਿਲਾਂ ਇੱਕ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਵਿੱਚ ਇਕ ਦੁਕਾਨਦਾਰ ਨੇ ਮਾਚਿਸ ਦੀ ਡੱਬੀ ਨੂੰ ਲੈ ਕੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਵਜੋਂ ਹੋਈ ਹੈ।
ਮਾਚਿਸ ਦੀ ਡੱਬੀ ਕਾਰਨ ਨੌਜਵਾਨ ਦਾ ਹੋਇਆ ਕਤਲ, ਪੀੜਤ ਪਰਿਵਾਰ ਨੂੰ ਨਹੀਂ ਮਿਲਿਆ ਇਨਸਾਫ਼ - ਭਾਈ ਮਨਜ ਸਿੰਘ ਰੋਡ
ਅੰਮ੍ਰਿਤਸਰ ਦੇ ਭਾਈ ਮਨਜ ਸਿੰਘ ਰੋਡ ’ਤੇ ਕੁਝ ਦਿਨ ਪਹਿਲਾਂ ਇੱਕ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਵਿੱਚ ਇਕ ਦੁਕਾਨਦਾਰ ਨੇ ਮਾਚਿਸ ਦੀ ਡੱਬੀ ਨੂੰ ਲੈ ਕੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਵਜੋਂ ਹੋਈ ਹੈ।
ਹੁਣ ਗੁਰਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਦਾ ਦੇਖ ਕੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਬਾਹਰ ਧਰਨਾ ਪ੍ਰਦਰਸ਼ਨ ਕਰ ਕੇ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਉਥੇ ਹੀ ਮ੍ਰਿਤਕ ਦੇ ਭਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜ ਦਿਨ ਪਹਿਲਾਂ ਉਸਦੇ ਭਰਾ ਦਾ ਇਕ ਦੁਕਾਨਦਾਰ ਵੱਲੋਂ ਕਤਲ ਕਰ ਦਿੱਤਾ ਗਿਆ ਅਤੇ ਅਜੇ ਤੱਕ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਸੀਂ ਗ਼ਰੀਬ ਘਰ ਤੋਂ ਹਾਂ ਇਸ ਲਈ ਸਾਡੀ ਸੁਣਵਾਈ ਨਹੀਂ ਕੀਤੀ ਜਾ ਰਹੀ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਅਸੀਂ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ।
ਇਹ ਵੀ ਪੜ੍ਹੋ: ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੁੱਟੇ ਦੋ ਮੋਬਾਇਲ