ਅੰਮ੍ਰਿਤਸਰ: ਸਿੱਖ ਮੁਸਲਿਮ ਸਾਂਝਾ ਫਰੰਟ ਪੰਜਾਬ ਦੇ ਨੁਮਾਇੰਦਿਆਂ ਵੱਲੋਂ ਮਲੇਰਕੋਟਲਾ ਤੋਂ ਵਿਸ਼ੇਸ਼ ਤੌਰ 'ਤੇ 33 ਟਨ ਕਣਕ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ ਲਿਆਂਦੀ ਗਈ ਹੈ। ਇਸ ਮੌਕੇ ਸਿੱਖ ਮੁਸਲਿਮ ਸਾਂਝਾ ਫ਼ਰੰਟ ਦੇ ਆਗੂ ਡਾ. ਨਸੀਰ ਅਖ਼ਤਰ ਨੇ ਕਿਹਾ ਕਿ ਕੁਝ ਲੋਕ ਸਿੱਖਾਂ ਅਤੇ ਮੁਸਲਮਾਨਾਂ ਵਿੱਚ ਪਾੜ ਪਾਉਣਾ ਚਾਹੁੰਦੇ ਹਨ ਪਰ ਸਿੱਖਾਂ ਤੇ ਮੁਸਲਮਾਨਾਂ ਦੀ ਸਾਂਝ ਸਦੀਆਂ ਪੁਰਾਣੀ ਹੈ।
ਮੁਸਲਿਮ ਭਾਈਚਾਰੇ ਨੇ ਦਰਬਾਰ ਸਾਹਿਬ ਵਿਖੇ ਲੰਗਰ ਲਈ ਦਿੱਤੀ 330 ਕੁਇੰਟਲ ਕਣਕ - ਕਣਕ ਦਾਲਾਂ ਸਮੇਤ ਰਸਦ ਸ੍ਰੀ ਗੁਰੂ ਰਾਮਦਾਸ ਦੇ ਲੰਗਰਾਂ
ਤਾਲਾਬੰਦੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਰਸਦ ਸ੍ਰੀ ਗੁਰੂ ਰਾਮਦਾਸ ਦੇ ਲੰਗਰਾਂ ਵਿੱਚ ਪਹੁੰਚਾਉਣ ਲਈ ਬੇਨਤੀ ਕੀਤੀ ਗਈ ਸੀ। ਇੱਥੇ ਵੱਖ-ਵੱਖ ਥਾਵਾਂ ਤੋਂ ਸੰਗਤਾਂ ਵੱਲੋਂ ਕਣਕ, ਦਾਲਾਂ ਸਮੇਤ ਰਸਦ ਸ੍ਰੀ ਗੁਰੂ ਰਾਮਦਾਸ ਦੇ ਲੰਗਰਾਂ ਵਿੱਚ ਪਹੁੰਚਾਈ ਗਈ।
ਇਸੇ ਸਾਂਝ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਦੇ ਲੰਗਰਾਂ ਲਈ ਕਣਕ ਲਿਆਂਦੀ ਗਈ ਹੈ। ਭਾਵੇਂ ਕਿ ਗੁਰੂ ਰਾਮ ਦਾਸ ਦੇ ਲੰਗਰਾਂ ਲਈ ਕਣਕ ਦੀ ਕੋਈ ਤੋਟ ਨਹੀਂ ਪਰ ਉਨ੍ਹਾਂ ਵੱਲੋਂ ਪਿਆਰ ਦਾ ਸੁਨੇਹਾ ਗਿਆ ਹੈ। ਇਸ ਮੌਕੇ ਡਾ. ਨਸੀਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਹਿਣ ਵਾਲੇ ਭਾਈ ਮਰਦਾਨਾ ਜੀ ਮੁਸਲਮਾਨ ਸਨ ਤੇ ਇਸ ਤੋਂ ਵੀ ਵੱਡੀ ਗੱਲ ਜਦੋਂ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ ਤਾਂ ਉਸ ਸਮੇਂ ਦਾਈ ਦੌਲਤਾਂ ਨੂੰ ਬੁਲਾਇਆ ਗਿਆ, ਜੋ ਕਿ ਮੁਸਲਮਾਨ ਭਾਈਚਾਰੇ ਨਾਲ ਸਬੰਧਤ ਸਨ।
ਉਨ੍ਹਾਂ ਕਿਹਾ ਕਿ ਸਿਆਸੀ ਲੋਕ ਆਪਣੀ ਕੁਰਸੀ ਬਚਾਉਣ ਲਈ ਘੱਟ ਗਿਣਤੀਆਂ ਵਿੱਚ ਪਾੜਾ ਪਾ ਕੇ ਰੱਖਦੇ ਹਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਅਤੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਵੱਲੋਂ ਮੁਸਲਮਾਨ ਭਰਾਵਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।