ਪੰਜਾਬ

punjab

ETV Bharat / state

ਮੁਸਲਿਮ ਭਾਈਚਾਰੇ ਨੇ CAB ਤੇ NRC ਬਿੱਲ ਵਿਰੁੱਧ ਕੀਤਾ ਪ੍ਰਦਰਸ਼ਨ - ਜਾਮੀਆ ਵਿੱਚ ਪ੍ਰਦਰਸ਼ਨ

ਅੰਮ੍ਰਿਤਸਰ ਵਿੱਚ ਹਾਲ ਗੇਟ ਦੇ ਬਾਹਰ ਮੁਸਲਿਮ ਭਾਈਚਾਰੇ ਨੇ CAB ਤੇ NRC ਬਿੱਲ ਦੇ ਵਿਰੋਧ ਤੇ ਜਾਮੀਆ ਵਿਦਿਆਰਥੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਮੁਸਲਿਮ ਭਾਈਚਾਰੇ ਨੇ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।

ਫ਼ੋਟੋ
ਫ਼ੋਟੋ

By

Published : Dec 17, 2019, 1:40 PM IST

ਅੰਮ੍ਰਿਤਸਰ: ਸ਼ਹਿਰ ਵਿੱਚ ਹਾਲ ਗੇਟ ਦੇ ਬਾਹਰ ਮੁਸਲਿਮ ਭਾਈਚਾਰੇ ਨੇ CAB ਤੇ NRC ਬਿੱਲ ਦੇ ਵਿਰੋਧ ਤੇ ਜਾਮੀਆ ਵਿਦਿਆਰਥੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਵਿਰੁੱਧ ਪ੍ਰਦਰਸ਼ਨ ਕੀਤਾ। ਮੁਸਲਿਮ ਭਾਈਚਾਰੇ ਨੇ ਕਿਹਾ CAB ਤੇ NRC ਬਿੱਲ ਲਾਗੂ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਈਚਾਰੇ ਦੇ ਸਾਰੇ ਲੋਕਾਂ ਨੇ ਭਾਰਤ ਨੂੰ ਅਜ਼ਾਦ ਕਰਵਾਉਣ ਵਿਚ ਭੂਮਿਕਾ ਨਿਭਾਈ ਹੈ, ਫਿਰ ਇਕ ਭਾਈਚਾਰੇ ਨੂੰ ਇਸ ਬਿੱਲ ਦਾ ਲਾਭ ਕਿਉਂ ਲੈਣਾ ਚਾਹੀਦਾ ਹੈ।

ਵੀਡੀਓ

ਮੁਸਲਿਮ ਭਾਈਚਾਰੇ ਨੇ ਜ਼ਿਲ੍ਹਾ ਅਦਾਲਤ ਅੰਮ੍ਰਿਤਸਰ ਵਿੱਚ ਏਡੀਸੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ‘ਤੇ ਏਡੀਸੀ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਕੈਬ ਅਤੇ ਐਨਆਰਸੀ ਬਿੱਲ ਖ਼ਿਲਾਫ਼ ਇਕੱਤਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੀ ਮੰਗ ਖ਼ਿਲਾਫ਼ ਸਰਕਾਰ ਨੂੰ ਮੰਗ ਪੱਤਰ ਭੇਜਿਆ ਤੇ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਬਿੱਲ ਪਾਸ ਕਰ ਦਿੱਤਾ ਹੈ ਜਿਸ ਤੋਂ ਬਾਅਦ ਅਸਮ, ਦਿੱਲੀ ਤੇ ਹੋਰ ਕਈ ਸੂਬਿਆਂ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ CAB ਤੇ NRC ਦੇ ਵਿਰੋਧ ਵਿੱਚ ਥਾਂ-ਥਾਂ 'ਤੇ ਹਿੰਸਾ ਭੜਕ ਰਹੀ ਹੈ ਜਿਸ ਕਰਕੇ ਕਾਫ਼ੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਕੀ ਸਰਕਾਰ ਨਾਗਰਿਕਤਾ ਸੋਧ ਬਿੱਲ ਵਿੱਚ ਸੋਧ ਕੀਤਾ ਜਾਵੇਗਾ ਜਾਂ ਇਸੇ ਤਰ੍ਹਾਂ ਵਿਰੋਧ ਪ੍ਰਦਰਸ਼ਨ ਹੁੰਦਾ ਰਹੇਗਾ?

ABOUT THE AUTHOR

...view details