ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ 337ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਗੰਜ ਸਾਹਿਬ ਤੋਂ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਪਹੂਵਿੰਡ ਤੱਕ ਸਜਾਇਆ ਗਿਆ। ਇਸ ਨਗਰ ਕੀਰਤਨ 'ਚ ਸੰਗਤਾਂ ਨੇ ਭਾਰੀ ਗਿਣਤੀ 'ਚ ਹਾਜ਼ਰ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ।
ਬਾਬਾ ਦੀਪ ਸਿੰਘ ਜੀ ਦੇ 337ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ - ਗੁਰਦੁਆਰਾ ਲੋਕਲ ਕਮੇਟੀ ਪਹੂਵਿੰਡ
ਬਾਬਾ ਦੀਪ ਜੀ ਦੇ 337ਵੇਂ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਪਹੂਵਿੰਡ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਗੰਜ ਸਾਹਿਬ ਤੋਂ ਗੁਰਦੁਆਰਾ ਪਹੂਵਿੰਡ ਤੱਕ ਸਜਾਇਆ ਗਿਆ।
ਫ਼ੋਟੋ
ਵੀਡੀਓ
ਇਸ ਮੌਕੇ ਬਾਬਾ ਦੀਪ ਸਿੰਘ ਗੁਰਦੁਆਰਾ ਲੋਕਲ ਕਮੇਟੀ ਪਹੂਵਿੰਡ ਦੇ ਚੇਅਰਮੈਨ ਕਰਨਲ ਜੀ.ਐਸ ਸੰਧੂ ਨੇ ਕਿਹਾ ਕਿ ਇਹ ਅਸਥਾਨ ਬਾਬਾ ਦੀਪ ਸਿੰਘ ਜੀ ਦਾ ਜਨਮ ਅਸਥਾਨ ਹੈ, ਜਿੱਥੋਂ ਦੀ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਗਰ ਕੀਰਤਨ 'ਚ ਸ਼ਰਧਾਲੂਆਂ ਵੱਲੋਂ ਥਾਂ-ਥਾਂ 'ਤੇ ਲੰਗਰ ਵੀ ਲਗਾਇਆ ਗਿਆ।
ਇਹ ਵੀ ਪੜ੍ਹੋ: ਆਂਗਣਵਾੜੀ ਮੁਲਾਜ਼ਮ ਯੂਨੀਅਨ ਚੰਡੀਗੜ੍ਹ 'ਚ ਕਰੇਗੀ ਧਰਨਾ ਪ੍ਰਦਰਸ਼ਨ