ਪੰਜਾਬ

punjab

ETV Bharat / state

ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ - amritsar update news

ਅੰਮ੍ਰਿਤਸਰ ਵਿੱਚ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਨ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।

birth anniversary of Baba Buddha Sahib Ji
ਵਿਸ਼ਾਲ ਨਗਰ ਕੀਰਤਨ

By

Published : Oct 22, 2022, 4:16 PM IST

ਅੰਮ੍ਰਿਤਸਰ:ਜ਼ਿਲ੍ਹੇ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਆ ਰਹੇ ਜਨਮ ਦਿਹਾੜੇ ਨੂੰ ਸਮਰਪਿਤ ਸੂਬੇਭਰ ਦੇ ਵਿੱਚ ਵੱਡੇ ਪੱਧਰ ’ਤੇ ਵੱਡੇ ਪੱਧਰ ਤੇ ਸੰਗਤਾਂ ਵਿੱਚ ਉਤਸ਼ਾਹ ਨਜ਼ਰ ਆ ਰਿਹਾ ਹੈ।

Nagar Kirtan dedicated to the birth anniversary of Baba Buddha Sahib Ji amritsar

ਇਸੇ ਤਹਿਤ ਮਜੀਠਾ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਅਸਥਾਨ ਗੁਰੁਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਰਵਾਨਾ ਹੋਇਆ। ਜਿਸ ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਚੇਚੇ ਤੌਰ ਇਸ ਨਗਰ ਕੀਰਤਨ ਚ ਹਾਜਰੀ ਭਰ ਕੇ ਗੁਰੂ ਚਰਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੂਰਨ ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਅਤੇ ਗੁਰੂ ਘਰ ਦੇ ਅਨੰਨ ਸੇਵਕ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਕੱਥੂਨੰਗਲ ਤੋਂ ਐਸ ਜੀ ਪੀ ਸੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ ਜਿੱਥੇ ਗੁਰੂ ਸਾਹਿਬ ਦੇ ਚਰਨ ਪ੍ਰਸਨ ਅਤੇ ਆਸ਼ੀਰਵਾਦ ਲੈਣ ਲਈ ਸਮੁੱਚੀ ਸੰਗਤ ਏਥੇ ਪੁੱਜੀ ਹੈ।

ਉਨ੍ਹਾਂ ਕਿਹਾ ਕਿ ਅੱਜ ਬੜਾ ਸ਼ੁੱਭ ਦਿਹਾੜਾ ਹੈ ਅਤੇ ਅਸੀਂ ਗੁਰੂ ਚਰਨਾਂ ’ਚ ਅਰਦਾਸ ਕਰਦੇ ਹਾਂ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸਾਰੀਆਂ ਸੰਗਤਾਂ ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ ਤੇ ਲੋਕ ਬਾਣੀ ਅਤੇ ਬਾਣੇ ਨਾਲ ਜੁੜਨ ਇਹੀ ਮੇਰੀ ਅਰਦਾਸ ਹੈ ਤੇ ਪਰਮਾਤਮਾ ਸਭ ਨੂੰ ਸਦਬੁੱਧੀ ਬਖਸ਼ੇ।

ਇਹ ਵੀ ਪੜੋ:CM ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਸਮਤਕ

ABOUT THE AUTHOR

...view details