ਅੰਮ੍ਰਿਤਸਰ:ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਸਭ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਗਈ। ਉਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਢੋਲ ਨਗਾਰਿਆਂ ਦੇ ਵਿਚ ਇਹ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ।
ਇਹ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਜਾ ਕੇ ਸੰਪੰਨ ਹੋਵੇਗਾ। ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀ ਦੇਖ ਰੇਖ ਵਿਚ ਇਹ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਗਿਆਨੀ ਮਲਕੀਤ ਸਿੰਘ ਨੇ ਦੇਸ਼ ਵਿਦੇਸ਼ ਵਿਚ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅੱਜ ਦੇ ਸ਼ੁਭ ਦਿਹਾੜੇ ਤੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ।