ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੁਰੂਦੁਆਰਾ ਗੁਰੂ ਕੇ ਮਹਿਲ ਤੋਂ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਤੱਕ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਨਗਰ ਕੀਰਤਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਬੰਧੀ ਕੱਢਿਆ ਗਿਆ, ਜਿਸ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ ਗਈਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋਇਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਘੇਲ ਸਿੰਘ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਦੇ ਗੁਰੂਦੁਆਰਾ ਗੁਰੂ ਕੇ ਮਹਿਲ ਤੋਂ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਤੱਕ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਕ ਨਗਰ ਕੀਰਤਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸੰਬਧੀ ਕੱਢਿਆ ਗਿਆ।