ਅੰਮ੍ਰਿਤਸਰ: ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਦੀ ਵਜ਼ਾਰਤ ਵਿੱਚੋਂ ਬਾਹਰ ਹੋਣ ਤੋਂ ਬਾਅਦ ਪੂਰਾ ਪਰਿਵਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਸੀ। ਹੁਣ ਉਨ੍ਹਾਂ ਦੀ ਧਰਮ ਪਤਨੀ ਅਤੇ ਕਾਂਗਰਸ ਦੀ ਮੈਂਬਰ ਨਵਜੋਤ ਕੌਰ ਸਿੱਧੂ ਨੇ ਵੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਕੁਝ ਲੋਕਾਂ ਨੂੰ ਖਟਕਦਾ ਸੀ ਕੈਪਟਨ ਤੇ ਸਿੱਧੂ ਦਾ ਰਿਸ਼ਤਾ: ਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੁਝ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਕੰਨ ਭਰਦੇ ਸਨ ਜਿਸ ਕਾਰਨ ਸਿੱਧੂ ਉਨ੍ਹਾਂ ਤੋਂ ਦੂਰ ਹੋ ਗਏ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੁਝ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਦਾ ਰਿਸ਼ਤਾ ਖ਼ਟਕਦਾ ਸੀ ਤੇ ਇਸੇ ਕਾਰਨ ਉਹ ਕੈਪਟਨ ਅਮਰਿੰਦਰ ਸਿੰਘ ਦੇ ਕੰਨ ਭਰਨ ਲੱਗ ਪਏ ਪਰ ਇਸ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਇਹ ਕੈਪਟਨ ਨੂੰ ਸੋਚਣਾ ਚਾਹੀਦਾ ਸੀ ਕਿ ਉਹ ਲੋਕਾਂ ਦੀਆਂ ਗੱਲਾਂ ਵਿੱਚ ਨਾ ਆਉਂਦੇ ਪਰ ਉਹ ਗੱਲਾਂ ਵਿੱਚ ਫੱਸ ਗਏ।
ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅੱਜ ਵੀ ਆਪਣੇ ਹਲਕੇ ਵਿੱਚ ਸਰਗਰਮ ਹਨ ਅਤੇ ਆਪਣੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਸਿੱਧੂ ਕੋਈ ਨਵੀਂ ਪਾਰਟੀ ਨਹੀਂ ਬਣਾਉਣ ਜਾ ਰਹੇ ਉਹ ਕਾਂਗਰਸ ਦੇ ਸੱਚੇ ਸਿਪਾਹੀ ਹਨ।