ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਮੱਥਾ ਟੇਕਿਆ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ 'ਤੇ ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਏ ਸਨ।