ਅੰਮ੍ਰਿਤਸਰ: ਕੈਬਨਿਟ ਮੰਤਰੀ ਦਾ ਅਹੁਦਾ ਤਿਆਗ ਚੁੱਕੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਲੰਮੇ ਸਮੇਂ ਬਾਅਦ ਵੀਰਵਾਰ ਨੂੰ ਪਬਲਿਕ 'ਚ ਪਹੁੰਚੇ। ਸਿੱਧੂ ਨੇ ਅੰਮ੍ਰਿਤਸਰ ਵਿੱਚ ਵੇਰਕਾ ਗੁਰਦੁਆਰੇ ਦੇ ਕੋਲ ਸਟਰੀਟ ਲਾਈਟਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਲੰਮੇ ਸਮੇ ਬਾਅਦ ਲੋਕਾਂ ਵਿਚਕਾਰ ਪਹੁੰਚੇ ਨਵਜੋਤ ਸਿੰਘ ਸਿੱਧੂ
ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਅੰਮ੍ਰਿਤਸਰ 'ਚ ਸਟਰੀਟ ਲਾਈਟਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੇ ਨਾਲ ਦੂਰੀ ਬਣਾਈ ਰੱਖੀ।
ਫ਼ੋਟੋ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਵਜੋਤ ਸਿੰਘ ਸਿੰਧੂ ਨਾਰਾਜ਼ ਚੱਲ ਰਹੇ ਹਨ। ਪਿਛਲੇ ਦਿਨੀਂ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਅਤੇ ਅਮਰਿੰਦਰ ਸਿੰਘ ਨੂੰ ਭੇਜਿਆ ਸੀ ਜੋ ਕਿ ਸਵੀਕਾਰ ਕਰ ਲਿਆ ਗਿਆ ਸੀ।
Last Updated : Aug 8, 2019, 1:16 PM IST