ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ (President of Punjab Pradesh Congress Committee) ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਏਸ਼ੀਆ ਦੇ ਸਭ ਤੋਂ ਵੱਡਾ ਮੇਲਾ ਪਾਇਟੈਕਸ ਮੇਲੇ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਨਵਜੋਤ ਸਿੰਘ ਦੇਸ਼ ਅਤੇ ਪੰਜਾਬ ਦੇ ਕਈ ਅਹਿਮ ਮਸਲਿਆਂ ਦੇ ਨਾਲ ਮੀਡੀਆ ਨਾਲ ਗੱਲਬਾਤ ਕੀਤੀ ਗਈ।
ਸਿੱਧੂ ਦੀ ਕੇਂਦਰ ਸਰਕਾਰ ਨੂੰ ਸਲਾਹ
ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਕਿ ਭਾਰਤ ਵੱਲੋਂ ਜੋ ਦੇਸ਼ਾਂ ਦੇ ਨਾਲ ਵਪਾਰ ਬੰਦ ਕੀਤਾ ਗਿਆ ਹੈ ਉਸ ਨੂੰ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਟਾਰੀ ਵਾਹਗਾ ਸਰਹੱਦ ਰਾਹੀਂ 34 ਦੇਸ਼ਾਂ ਨਾਲ ਵਪਾਰ ਕਰਨਾ ਚਾਹੀਦਾ (Must trade with 34 countries) ਇਸ ਲਈ ਬਾਰਡਰ ਖੋਲ੍ਹੇ ਜਾਣ। ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਹੀ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੋਈ ਵੀ ਸਕੈਨਰ ਅਜੇ ਤੱਕ ਬਾਰਡਰਾਂ ’ਤੇ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਜੇ ਹਰ ਕਿਸਾਨ ਨੂੰ ਅਸੀਂ ਉੱਨਤੀ ਵੱਲ ਲੈ ਕੇ ਜਾਣਾ ਹੈ ਤਾਂ ਬਾਰਡਰ ਖੋਲ੍ਹਣੇ ਪੈਣਗੇ ਤਾਂ ਹੀ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇਗਾ।
ਸਿੱਧੂ ਦੇ ਕੇਜਰੀਵਾਲ ਦੀਆਂ ਗਰੰਟੀਆਂ ਤੇ ਸਵਾਲ
ਨਵਜੋਤ ਸਿੰਘ ਸਿੱਧੂ ਵੱਲੋਂ ਕੇਜਰੀਵਾਲ ਦੀ ਗਾਰੰਟੀ ਤੇ ਬੋਲਦੇ ਹੋਏ ਕਿਹਾ ਕਿ ਦਿੱਲੀ ਦੇ ਮਾਡਲ ਦੀ ਗੱਲ ਕਰਨ ਵਾਲੇ ਕੇਜਰੀਵਾਲ ਪਹਿਲਾਂ ਦਿੱਲੀ ਦੇ ਵਿੱਚ ਸਾਰੀਆਂ ਚੀਜ਼ਾਂ ਲਾਗੂ ਕਰਨ ਤਾ ਹੀ ਉਹ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਗਰੰਟੀਆਂ ਦੇਣ। ਨਵਜੋਤ ਸਿੱਧੂ ਨੇ ਕਿਹਾ ਕਿ ਚੰਨੀ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਦੀ ਗੱਲ ਕਰ ਰਹੀ ਹੈ ਅਤੇ ਪੰਜਾਬ ਦੇ ਹਿੱਤ ਲਈ ਹਮੇਸ਼ਾਂ ਹੀ ਖੜੀ ਰਹੇਗੀ। ਸਿੱਧੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਕੇਜਰੀਵਾਲ ਵੱਲੋਂ ਸਾਡੇ ਪੰਜਾਬ ਦੀਆਂ ਧੀਆਂ ਨੂੰ ਹਜ਼ਾਰ ਰੁਪਇਆ ਦੇਣ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਹਮੇਸ਼ਾ ਆਪਣੀ ਅਣਖ ਕਰਕੇ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭੀਖ ਨਹੀਂ ਮੰਗਦੇ।