ਅੰਮ੍ਰਿਤਸਰ:ਪੰਜਾਬ ਪ੍ਰਦੇਸ਼ ਕਾਂਗਰਸ (Punjab Congress) ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਦੌਰਾ ਕਰਨ ਪਹੁੰਚੇ ਸਨ ਤੇ ਇਸ ਮੌਕੇ ਉਹਨਾਂ ਨੇ ਕਈ ਨਵੇਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ। ਦੱਸ ਦਈਏ ਕਿ ਨਵਜੋਤ ਸਿੱਧੂ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੇਟ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਅਤੇ ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਡਟ ਕੇ ਵਿਰੋਧ ਕੀਤਾ। ਸਥਾਨਕ ਲੋਕਾਂ ਨੇ ਨਵਜੋਤ ਸਿੱਧੂ ਦੇ ਖਿਲਾਫ਼ (Against) ਜੰਮਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਵਿਧਾਇਕ ਜਿੱਤ ਕੇ ਹੁਣ ਇਹ ਚਾਰ ਸਾਲਾਂ ਤੋਂ ਬਾਅਦ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੋਂ ਪੂਰਾ ਵਿਧਾਨ ਸਭਾ ਹਲਕਾ ਪੂਰਬੀ ਪਰੇਸ਼ਾਨ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਤੱਕ ਕੋਈ ਵੀ ਵਿਕਾਸ ਦੇ ਕਾਰਜ ਨਹੀਂ ਕਰਵਾਏ।