ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ ਲੱਗੇ ਹੋਰਡਿੰਗ, ਸਿੱਧੂ ਤੇ ਇਮਰਾਨ ਕਰਤਾਰਪੁਰ ਸਾਹਿਬ ਲਾਂਘੇ ਦੇ 'ਅਸਲੀ ਹੀਰੋ'

ਅੰਮ੍ਰਿਤਸਰ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖ਼ਾਨ ਦੇ ਹੋਰਡਿੰਗ ਦੇਖੇ ਗਏ, ਜਿਸ ਵਿੱਚ ਲਿਖਿਆ ਸੀ ਕਿ ਇਹ ਦੋਵੇਂ ਕਰਤਾਰਪੁਰ ਸਾਹਿਬ ਲਾਂਘੇ ਦੇ ਅਸਲੀ ਹੀਰੋ ਹਨ।

ਫ਼ੋਟੋ

By

Published : Nov 6, 2019, 2:26 PM IST

ਚੰਡੀਗੜ੍ਹ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਾਲ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਤਸਵੀਰ ਵਾਲੇ ਹੋਡਿੰਗਜ਼ ਭੇਦਭਰੇ ਢੰਗ ਨਾਲ ਅੰਮ੍ਰਿਤਸਰ ਵਿੱਚ ਸਾਹਮਣੇ ਆਈ ਹੈ, ਜਿਸ ਵਿੱਚ ਦੋਹਾਂ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਨੂੰ ਭਾਰਤੀ ਖੇਤਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ‘ਅਸਲ ਨਾਇਕ’ ਵਜੋਂ ਦਿਖਾਇਆ ਗਿਆ ਹੈ। ਮੰਗਲਵਾਰ ਨੂੰ ਇੱਕ ਹੋਰਡਿੰਗ ਦੇਖਿਆ ਗਿਆ ਜਿਸ 'ਤੇ ਲਿਖਿਆ ਸੀ "ਕਰਤਾਰਪੁਰ ਸਾਹਿਬ ਲਾਂਘੇ ਪਿੱਛੇ ਅਸਲ ਨਾਇਕ। ਅਸੀਂ, ਪੰਜਾਬੀ, ਮੰਨਦੇ ਹਾਂ ਕਿ ਇਸਦਾ ਸਿਹਰਾ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਨੂੰ ਜਾਂਦਾ ਹੈ।"

ਅਧਿਕਾਰੀਆਂ ਨੇ ਦੱਸਿਆ ਕਿ ਹਾਲਾਂਕਿ, ਨਗਰ ਨਿਗਮ ਨੇ ਕੁੱਝ ਘੰਟਿਆਂ ਦੇ ਅੰਦਰ ਹੀ ਹੋਡਿੰਗਜ਼ ਨੂੰ ਹਟਾ ਦਿੱਤਾ। ਮੰਨਿਆ ਜਾਂਦਾ ਹੈ ਕਿ ਭਾਰਤ ਦੀ ਸਰਹੱਦ ਤੋਂ ਲਗਭਗ 4 ਕਿਲੋਮੀਟਰ ਦੂਰ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਕਰਤਾਰਪੁਰ ਗੁਰਦੁਆਰਾ ਉਸ ਜਗ੍ਹਾ 'ਤੇ ਬਣਾਇਆ ਗਿਆ ਹੈ, ਜਿਥੇ ਗੁਰੂ ਨਾਨਕ ਦੇਵ ਜੀ ਦੀ 16ਵੀਂ ਸਦੀ ਵਿੱਚ ਮੌਤ ਹੋ ਗਈ ਸੀ। ਇਸ ਨੂੰ 4.2 ਕਿਲੋਮੀਟਰ ਲੰਬੇ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੋੜਿਆ ਜਾਣਾ ਹੈ।

ਇਹ ਵੀ ਪੜ੍ਹੋ: 17 ਸੂਬਿਆਂ ਦੀ ਯਾਤਰਾ ਤੋਂ ਬਾਅਦ ਕੌਮਾਂਤਰੀ ਨਗਰ ਕੀਰਤਨ ਦਾ ਸੁਲਤਾਨਪੁਰ ਲੋਧੀ ਵਿਖੇ ਹੋਇਆ ਸਮਾਪਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ ਅਤੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਦੇ ਸਮਾਰੋਹ ਮੌਕੇ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਪਹਿਲੇ ਸਮੂਹ ਨੂੰ ਹਰੀ ਝੰਡੀ ਦਿਖਾਉਣਗੇ।

ABOUT THE AUTHOR

...view details