ਅੰਮ੍ਰਿਤਸਰ: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਹਿਲੀ ਕੈਬਿਨੇਟ ਦੀ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ। ਮੀਡੀਆ ਨੇ ਜਦ ਇਹ ਸਵਾਲ ਸਿੱਧੂ ਨੂੰ ਕੀਤਾ ਤਾਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਪਿਆਰੀ ਇੱਜ਼ਤ ਹੈ ਜਿਸ ਨੂੰ ਉਹ ਕਦੇ ਵੀ ਦਾਗ਼ ਨਹੀਂ ਲੱਗਣ ਦੇਣਗੇ।
ਕੈਪਟਨ ਮੇਰੇ ਤੋਂ ਵੱਡੇ, ਪਰ ਮੈਨੂੰ ਇੱਜ਼ਤ ਸਭ ਤੋਂ ਵੱਧ ਪਿਆਰੀ: ਸਿੱਧੂ - punjabi khabran
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਹਿਲੀ ਕੈਬਿਨੇਟ ਦੀ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ। ਮੀਡੀਆ ਨੇ ਜਦ ਇਹ ਸਵਾਲ ਸਿੱਧੂ ਨੂੰ ਕੀਤਾ ਤਾਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਪਿਆਰੀ ਇੱਜ਼ਤ ਹੈ ਜਿਸ ਨੂੰ ਉਹ ਕਦੇ ਵੀ ਦਾਗ ਨਹੀਂ ਲੱਗਣ ਦੇਣਗੇ।
ਕੈਬਿਨੇਟ ਦੀ ਮੀਟਿੰਗ ਤੋਂ ਬਾਅਦ ਸਿੱਧੂ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਪ੍ਰੈਸ ਕਾਨਫ਼ਰੰਸ ਦੌਰਾਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੂੰ ਹੀ ਹਰ ਵਾਰ ਟਾਰਗੇਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਤੋਂ ਵੱਡੇ ਹਨ ਅਤੇ ਉਹ ਕੈਪਟਨ ਦਾ ਸਤਿਕਾਰ ਕਰਦੇ ਹਨ। ਸਿੱਧੂ ਨੇ ਕਿਹਾ ਕਿ ਉਹ ਆਪਣਿਆਂ ਨਾਲ ਨਹੀਂ ਲੜਦੇ ਅਤੇ ਉਨ੍ਹਾਂ ਦੀ ਲੜਾਈ ਵਿਰੋਧੀਆਂ ਨਾਲ ਹੈ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਪ੍ਰੈਸ ਕਾਨਫਰੰਸ ਵਿੱਚ ਕੁੱਝ ਚੁਨਿੰਦਾ ਪੱਤਰਕਾਰ ਹੀ ਬੁਲਾਏ ਗਏ ਸਨ। ਜਦ ਸਿੱਧੂ ਦੀ ਇਸ ਪ੍ਰੈਸ ਕਾਨਫਰੰਸ ਨੂੰ ਕਵਰ ਕਰਨ ਲਈ ਹੋਰ ਵੀ ਪੱਤਰਕਾਰ ਪਹੁੰਚੇ ਤਾਂ ਉਨ੍ਹਾਂ ਨੂੰ ਪ੍ਰੈਸ ਕਾਨਫਰੰਸ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਗਿਆ ਸੀ। ਜਿਸ ਦਾ ਪੱਤਰਕਾਰਾਂ ਵੱਲੋਂ ਵਿਰੋਧ ਵੀ ਜਤਾਇਆ ਗਿਆ ਸੀ।