ਪੰਜਾਬ

punjab

ETV Bharat / state

ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਦੀ ਗੁੰਡਾਗਰਦੀ ਆਈ ਸਾਹਮਣੇ - ਮਿੱਠੂ ਮਦਾਨ

ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਇੱਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਮਿੱਠੂ ਮਦਾਨ ਵੱਲੋਂ ਇੱਕ ਵਿਅਕਤੀ ਉੱਤੇ ਆਪਣੇ ਦੋਸਤਾਂ ਦੇ ਨਾਲ ਮਿਲ ਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਨਵਜੋਤ ਸਿੰਘ ਸਿੱਧੂ ਦਾ ਕਰੀਬੀ ਮਿੱਠੂ ਮਦਾਨ ਦੀ ਗੁੰਡਾਗਰਦੀ ਆਈ ਸਾਹਮਣੇ
ਨਵਜੋਤ ਸਿੰਘ ਸਿੱਧੂ ਦਾ ਕਰੀਬੀ ਮਿੱਠੂ ਮਦਾਨ ਦੀ ਗੁੰਡਾਗਰਦੀ ਆਈ ਸਾਹਮਣੇ

By

Published : Jan 10, 2021, 10:05 AM IST

ਅੰਮ੍ਰਿਤਸਰ: ਬੀਤੇ 2 ਸਾਲ ਪਹਿਲਾਂ ਹੋਏ ਰੇਲ ਹਾਦਸੇ ਦੌਰਾਨ ਚਰਚਾ ਵਿੱਚ ਆਏ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਇੱਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਜਾਣਕਾਰੀ ਮੁਤਾਬਕ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਮਿੱਠੂ ਮਦਾਨ ਵੱਲੋਂ ਇੱਕ ਵਿਅਕਤੀ ਉੱਤੇ ਆਪਣੇ ਦੋਸਤਾਂ ਦੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਹਮਲੇ ਦੀ ਇਹ ਸਾਰੀ ਵੀਡੀਓ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਦੀ ਗੁੰਡਾਗਰਦੀ ਆਈ ਸਾਹਮਣੇ

ਮਿੱਠੂ 'ਤੇ ਦੋਸ਼ ਲੱਗੇ ਹਨ ਕਿ ਉਸ ਵੱਲੋਂ ਜਬਰਨ ਲੋਕਾਂ ਕੋਲੋਂ ਪੈਸੇ ਮੰਗਣ ਦੀ ਗੱਲ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਮਿੱਠੂ ਤੋਂ ਪਰੇਸ਼ਾਨ ਲੋਕਾਂ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਵਾਰਤਾ ਕੀਤੀ ਅਤੇ ਕਿਹਾ ਕਿ ਮਿੱਠੂ ਮਦਾਨ ਵੱਲੋਂ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਕੀਤਾ ਜਾ ਰਿਹਾ ਹੈ ਅਤੇ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੱਠੂ ਮਦਾਨ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਵੀ ਕੀਤਾ ਗਿਆ। ਪੀੜਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿੱਠੂ ਮਦਾਨ ਦੇ ਇੱਕ ਦੋਸਤ ਕੋਲੋਂ ਉਨ੍ਹਾਂ ਦਾ ਪੈਸੇ ਦਾ ਲੈਣ ਦੇਣ ਸੀ ਲੇਕਿਨ ਮਿੱਠੂ ਮਦਾਨ ਵੱਲੋਂ ਉਨ੍ਹਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਮਿੱਠੂ ਮਦਾਨ ਅਕਸਰ ਹੀ ਪੈਸੇ ਲੈ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਵੀ ਕਰਦਾ ਹੈ ਇੱਥੋਂ ਤੱਕ ਕਿ ਜਿਸ ਵਿਅਕਤੀ ਨਾਲ ਉਨ੍ਹਾਂ ਦਾ ਲੈਣ ਦੇਣ ਸੀ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਚੁੱਕੀ ਹੈ ਲੇਕਿਨ ਮਿੱਠੂ ਮਦਾਨ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।

ABOUT THE AUTHOR

...view details