ਪੰਜਾਬ

punjab

ETV Bharat / state

ਪੰਜਾਬ ਦੇ ਲੋਕ ਨਵੀਂ ਪਾਰਟੀ ਨੂੰ ਦੇਣ ਮੌਕਾ: ਸੋਨੀਆ ਮਾਨ

ਅਜਨਾਲਾ ਦੇ ਕਸਬਾ ਕੁੱਕੜਾਂਵਾਲਾ ’ਚ 19 ਅਪ੍ਰੈਲ ਨੂੰ ਹੋਣ ਜਾ ਰਹੇ ਕਿਸਾਨ ਮਹਾ ਸੰਮੇਲਨ ਦੇ ਸਬੰਧ ’ਚ ਸਮਾਗਮ ਦੀ ਪ੍ਰਬੰਧਕ ਅਤੇ ਅਦਾਕਾਰਾ ਸੋਨੀਆ ਮਾਨ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਪ੍ਰੈਸ ਕਾਨਫਰੰਸ ਦੌਰਾਨ ਅਦਾਕਾਰਾ ਸੋਨੀਆ ਮਾਨ
ਪ੍ਰੈਸ ਕਾਨਫਰੰਸ ਦੌਰਾਨ ਅਦਾਕਾਰਾ ਸੋਨੀਆ ਮਾਨ

By

Published : Apr 13, 2021, 4:20 PM IST

ਅੰਮ੍ਰਿਤਸਰ: ਅਜਨਾਲਾ ਦੇ ਕਸਬਾ ਕੁੱਕੜਾਂਵਾਲਾ ਵਿਖੇ ਹੋਣ ਜਾ ਰਹੇ ਕਿਸਾਨ ਮਹਾ ਸੰਮੇਲਨ ਦੇ ਸਬੰਧ ਵਿਚ ਸਮਾਗਮ ਦੀ ਪ੍ਰਬੰਧਕ ਅਤੇ ਅਦਾਕਾਰਾ ਸੋਨੀਆ ਮਾਨ ਵਲੋਂ ਅਜਨਾਲਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਉਹਨਾ ਵਲੋਂ 19 ਅਪ੍ਰੈਲ ਨੂੰ ਹੋਣ ਜਾ ਰਹੀ ਮਹਾ ਪੰਚਾਇਤ ਦੇ ਸੰਬੰਧ ਵਿੱਚ ਪਿੰਡਾਂ ਚ ਜਾਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਅਦਾਕਾਰਾ ਸੋਨੀਆ ਮਾਨ
ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਰਾਜਨੀਤਿਕ ਪਾਰਟੀ ਆਉਣੀ ਚਾਹੀਦੀ ਹੈ ਅਤੇ ਨਵੀਂ ਪੀੜ੍ਹੀ ਨੂੰ ਮੌਕਾ ਮਿਲਣਾ ਚਾਹੀਦਾ ਹੈ। ਕਿਉੰਕਿ ਜੇਕਰ ਅਸੀਂ ਤਰੱਕੀ ਚਾਹੁੰਦੇ ਹਾਂ ਤਾਂ ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣਾ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਆਸੀ ਰੈਲੀਆਂ ਨਹੀਂ ਜਾਣਾ ਚਾਹੀਦਾ ਅਤੇ ਸਗੋਂ ਇਹ ਚਾਹੀਦਾ ਹੈ ਕਿ ਜਦੋਂ ਤਕ ਕਿਸਾਨਾਂ ਦਾ ਮਸਲਾ ਹਲ ਨਹੀਂ ਹੁੰਦਾ ਉਸ ਸਮੇਂ ਤਕ ਇਲੈਕਸ਼ਨ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਨਾ ਹੀ ਹੋਏਗਾ ਓਹ ਸਿਰਫ ਕਿਸਾਨਾਂ ਨਾਲ ਰਹਿਣਗੇ।
ਇਹ ਵੀ ਪੜ੍ਹੋ: ਮਹਿਲਾ ਵੱਲੋਂ ਖੁਦਕੁਸ਼ੀ, ਸਹੁਰਾ ਪਰਿਵਾਰ 'ਤੇ ਕਤਲ ਦੇ ਦੋਸ਼

ABOUT THE AUTHOR

...view details