ਅੰਮ੍ਰਿਤਸਰ: ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ਦੇ ਨਵ ਨਿਯੁਕਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।
ਉੱਥੇ ਹੀ ਚੀਫ ਖਾਲਸਾ ਦੀਵਾਨ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਵੀ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਉਹਨਾ ਵੱਲੋਂ ਚੀਫ ਖਾਲਸਾ ਦੀਵਾਨ ਵਿੱਚ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ ਮੁਆਫ ਕਰ ਉਨ੍ਹਾਂ ਦੀ ਸਿੱਖਿਆ ਦਾ ਮਿਆਰ ਉੱਪਰ ਚੁੱਕਿਆ ਜਾਵੇਗਾ।
ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ਦੇ ਨਵੇਂ ਪ੍ਰਧਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ ਇਹ ਵੀ ਪੜ੍ਹੋ:ਮੂੰਗੀ ਅਤੇ ਬਾਸਮਤੀ ’ਤੇ MSP ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈਕੇ ਕਿਸਾਨਾਂ ਦੇ ਕੀ ਨੇ ਖਦਸ਼ੇ ? ਜਾਣੋ ਕਿਸਾਨਾਂ ਦੀ ਜ਼ੁਬਾਨੀ
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨਗੀ ਨਾਲੋਂ ਕਮੇਟੀਆਂ ਬਣਾ ਸਭ ਨੂੰ ਬਣਦੇ ਕਾਰਜ ਵੰਡਣਗੇ ਅਤੇ ਦੀਵਾਨ ਦਾ ਹਰ ਇੱਕ ਮੈਂਬਰ ਇੱਕ-ਇੱਕ ਬੱਚੇ ਨੂੰ ਪੜ੍ਹਾਉਣ ਦੀ ਜ਼ਿੰਮੇਵਾਰੀ ਲਵੇਗਾ। ਉਨ੍ਹਾਂ ਕਿਹਾ ਕਿ ਬਜਟ ’ਚੋਂ ਕਰੋੜਾਂ ਰੁਪਏ ਬੱਚਿਆਂ ਦੀ ਸਿੱਖਿਆ ਵਿੱਚ ਮਦਦ ਕਰਨ ਲਈ ਦੀਵਾਨ ਲਗਾ ਰਿਹਾ ਅਤੇ ਭਵਿੱਖ ਵਿੱਚ ਅਸੀਂ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੇ ਨਾਲ ਸਿਸਟਮ ਬਣਾ ਹਰ ਪਹਿਲੂ ਨੂੰ ਜਾਂਚ ਕਰ ਸਹਾਇਤਾ ਕਰਾਂਗੇ।
ਇਹ ਵੀ ਪੜ੍ਹੋ:ਪਟਿਆਲਾ ਚ ਹਿੰਸਾ ਮਾਮਲਾ: ਜੁਡੀਸ਼ੀਅਲ ਕਸਟਡੀ ਚ ਮੁਲਜ਼ਮ ਹਰੀਸ਼ ਸਿੰਗਲਾ ਅਤੇ ਬਰਜਿੰਦਰ ਸਿੰਘ ਪਰਵਾਨਾ