ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ (Jathedar Sahib of Sri Akal Takht Sahib) ਵੱਲੋਂ ਨਾਨਕਸ਼ਾਹੀ ਕਲੈਡਰ NanakShahi Calendar released) ਸੰਮਤ ਨਾਨਕਸ਼ਾਹੀ 14 ਮਾਰਚ ਨੂੰ ਸ਼ੁਰੂ ਕੀਤਾ ਜਾਵੇਗਾ। ਜਿਸ ਦੇ ਅਨੁਸਾਰ ਨਵਾਂ ਸਾਲ ਮਨਾਇਆ ਜਾਵੇਗਾ। 14 ਮਾਰਚ ਨੂੰ 1 ਚੇਤਰ ਦੀ ਸ਼ੁਰੂਆਤ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ (Jathedar Sahib of Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਕਲੈਡਰ ਰਿਲੀਜ ਕਰਦਿਆਂ ਵਿਸ਼ਵ ਭਰ ਦੀਆ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ ਗਈ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਕਾ ਪੰਜਾ ਸਾਹਿਬ ਦੇ ਦਿਨ ਨੂੰ ਇਸ ਵਾਰ ਇਸ ਕਲੈਡਰ ਵਿੱਚ ਸ਼ਾਮਿਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਕਾ ਪੰਜਾ ਸਾਹਿਬ ਦੇ ਸਿੱਖਾਂ ਦੀ ਯਾਦ ਵਿੱਚ ਇੱਕ ਗੁਰਦੁਆਰਾ ਸਾਹਿਬ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਦੀ ਪਾਕਿਸਤਾਨ ਦੀ ਸਰਕਾਰ (Government of Pakistan) ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਪਾਕਿਸਤਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾ ਸਾਹਿਬ ਸ਼ਹੀਦਾਂ (Punja Sahib Martyrs) ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ।