ਅੰਮ੍ਰਿਤਸਰ:NIA ਦੀ ਟੀਮ ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਛਾਪੇਮਾਰੀ ਕੀਤੀ (NIA raid in Amritsar jail) ਗਈ। ਇਹ ਪਹਿਲੀ ਵਾਰ ਹੈ ਜਦੋਂ ਐਨਆਈਏ ਨੇ ਪੰਜਾਬ ਦੀਆਂ ਜੇਲ੍ਹਾਂ ਦਾ ਰੁਖ ਕੀਤਾ ਹੈ। ਦੱਸ ਦਈਏ ਕਿ ਬੀਤੇ ਦਿਨ ਐਨਆਈ ਵੱਲੋਂ ਸਰਹੱਦ ਪਾਰ ਨਾਰਕੋ ਅੱਤਵਾਦ ਨੂੰ ਰੋਕਣ ਲਈ ਉੱਤਰੀ ਭਾਰਤ ਦੇ 14 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। ਐਨਆਈਏ ਦੀਆਂ ਟੀਮਾਂ ਨੇ ਜੰਮੂ-ਕਸ਼ਮੀਰ ਤੋਂ ਇਲਾਵਾ ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ 'ਚ ਵੀ ਛਾਪੇਮਾਰੀ ਕੀਤੀ ਸੀ।
ਇਹ ਵੀ ਪੜੋ:ਇਸ ਪਿੰਡ ਦੇ ਸਰਪੰਚ ਤੋਂ ਖੁਸ਼ ਹੋ ਕੇ ਬੋਲੇ ਲੋਕ, ਕਿਹਾ- "ਇਹ ਹੁੰਦੀ ਆ ਸਰਪੰਚੀ"
ਜੇਲ੍ਹ ਵਿੱਚੋਂ ਦੋ ਮੋਬਾਈਲ ਜ਼ਬਤ:ਐਨਆਈਏ ਦੀ ਟੀਮ ਨੇ ਤਲਾਸ਼ੀ ਮੁਹਿੰਮ ਦੌਰਾਨ ਕੇਂਦਰੀ ਜੇਲ੍ਹ ਵਿੱਚੋਂ ਦੋ ਮੋਬਾਈਲ ਜ਼ਬਤ ਕੀਤੇ ਹਨ, ਜਿਸ ਨੂੰ NIA ਦੀ ਟੀਮ ਆਪਣੇ ਨਾਲ ਲੈ ਗਈ। ਇਹ ਪਹਿਲੀ ਵਾਰ ਹੈ ਜਦੋਂ ਐਨਆਈਏ ਦੀ ਟੀਮ ਪੰਜਾਬ ਦੀ ਜੇਲ੍ਹ ਦੇ ਅੰਦਰ ਪਹੁੰਚੀ ਹੈ। ਐਨਆਈਏ ਕੋਲ ਇਸ ਗੱਲ ਦੇ ਪੁਖਤਾ ਸਬੂਤ ਸਨ ਕਿ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਨੈੱਟਵਰਕ ਜੇਲ੍ਹ ਤੋਂ ਚੱਲ ਰਿਹਾ ਸੀ। ਅੰਮ੍ਰਿਤਸਰ ਕੇਂਦਰੀ ਜੇਲ੍ਹ ਦੀ ਗੱਲ ਕਰੀਏ ਤਾਂ ਪਿਛਲੇ 21 ਦਿਨਾਂ ਵਿੱਚੋਂ 14 ਦਿਨ ਅਤੇ ਨਵੰਬਰ ਵਿੱਚ 30 ਦਿਨਾਂ ਵਿੱਚੋਂ 25 ਦਿਨ ਮੋਬਾਈਲ ਅਤੇ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਹਨ।