ਅੰਮ੍ਰਿਤਸਰ:ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਪ੍ਰੇਮੀਆਂ ਵੱਲੋਂ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਦੇ ਉੱਪਰ ਇਕ ਨਾਮ ਚਰਚਾ ਕੀਤੀ ਜਾ ਰਹੀ ਸੀ। ਜਦੋਂ ਇਸ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ ਨੂੰ ਉਨ੍ਹਾਂ ਦੀ ਜਾਣਕਾਰੀ ਹੋਈ ਤਾਂ ਨਿਹੰਗ ਸਿੰਘ ਜਥੇਬੰਦੀਆਂ ਨੇ ਮੌਕੇ 'ਤੇ ਜਾ ਕੇ ਨਾਮ ਚਰਚਾ ਰੋਕੀ ਹੈ, ਹਾਲਾਂਕਿ ਨਿਹੰਗ ਸਿੰਘ ਜਥੇਬੰਦੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਡੇਰਾ ਪ੍ਰੇਮੀ ਉੱਥੋਂ ਰਫੂਚੱਕਰ ਹੋ ਗਏ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਕਿ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਉੱਪਰ ਡੇਰਾ ਪ੍ਰੇਮੀਆਂ ਵੱਲੋਂ ਸਤਸੰਗ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੇ। ਉਨ੍ਹਾਂ ਵੱਲੋਂ ਇੱਥੇ ਸਤਿਸੰਗ ਕਰ ਰਹੇ ਡੇਰਾ ਪ੍ਰੇਮੀਆਂ ਨੂੰ ਇੱਥੋਂ ਭਜਾ ਦਿੱਤਾ। ਉਨ੍ਹਾਂ ਕਿਹਾ ਕਿਉਂਕਿ ਇਨ੍ਹਾਂ ਦਾ ਜੋ ਡੇਰਾ ਮੁਖੀ ਰਾਮ ਰਹੀਮ ਉਹ ਆਪਣੇ ਆਪ ਨੂੰ ਸੰਤ ਕਹਿੰਦਾ ਸੀ, ਪਰ ਉਹ ਬਲਾਤਕਾਰ ਤੇ ਕਤਲ ਦੇ ਸੰਗੀਨ ਮਾਮਲਿਆਂ ਵਿੱਚ ਜੇਲ੍ਹ ਵਿੱਚ ਹੈ ਅਤੇ ਮਾਣਯੋਗ ਅਦਾਲਤ ਵੱਲੋਂ ਦੋਸ਼ੀ ਹੈ।