ਅੰਮ੍ਰਿਤਸਰ:ਜੀ 20 ਸੰਮੇਲਨ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਨੂੰ ਲੈ ਕੇ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਮੁਹਿੰਮ ਚਲਾਈ ਗਈ ਹੈ। ਉਸ ਦੇ ਤਹਿਤ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਕੈਬਨਿਟ ਦੇ ਲੋਕਲ ਬਾਡੀ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਜਰ ਵੱਲੋ ਲਾਰੈਂਸ ਰੋਡ ਦਾ ਦੌਰਾ ਕੀਤਾ ਗਿਆ। ਜਦੋਂ ਇੰਪਰੂਵਮੈਂਟ ਟਰਸਟ ਦੇ ਅਧਿਕਾਰੀਆਂ ਨੂੰ ਡੀਸੀ ਤੇ ਮੰਤਰੀ ਦੇ ਦੌਰੇ ਦੀ ਭਣਕ ਲੱਗੀ, ਤਾਂ ਉਹ ਆਪਣੇ ਮਿੰਟਾਂ ਵਿੱਚ ਆਪਣੇ ਕਰਮਚਾਰੀਆਂ ਨਾਲ ਲਾਰੈਂਸ ਰੋਡ ਚੌਂਕ ਵਿੱਚ ਪਹੁੰਚੇ। ਉਨ੍ਹਾਂ ਵੱਲੋਂ ਲਾਰੈਂਸ ਰੋਡ ਚੌਕ ਵਿੱਚ ਅਤੇ ਫੁੱਟਪਾਥਾਂ ਉੱਤੇ ਕੀਤੇ ਨਾਜਾਇਜ਼ ਕਬਜ਼ੇ ਅਤੇ ਸੜਕਾਂ ਉੱਤੇ ਨਾਜਾਇਜ਼ ਖੜ੍ਹੀਆਂ ਰੇਹੜੀਆਂ, ਸਭ ਹਟਾ ਦਿੱਤੀਆਂ ਗਈਆਂ।
ਕੁਝ ਹੀ ਮਿੰਟਾਂ ਵਿੱਚ ਲਾਰੈਂਸ ਰੋਡ ਹੋਇਆ ਸਾਫ਼ :ਮੰਤਰੀ ਤੇ ਡੀਸੀ ਦੇ ਆਉਣ ਦੀ ਖਬਰ ਸੁਣਦੇ ਹੀ, ਇੰਪਰੂਵਮੈਂਟ ਟਰਸਟ ਦੇ ਅਧਿਕਾਰੀਆਂ ਨੇ ਚੌਂਕ ਨੂੰ ਸਾਫ਼ ਸੁਥਰਾ ਬਣਾ ਦਿੱਤਾ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋ ਲਾਰੈਂਸ ਰੋਡ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਕੈਬਨਿਟ ਮੰਤਰੀ ਨਿੱਜਰ ਨਾਲ ਇੰਪਰੂਵਮੈਂਟ ਟਰੱਸਟ ਤੇ ਕਾਰਪੋਰਸ਼ਨ ਦੀ ਟੀਮ ਨੂੰ ਲੈਕੇ ਸ਼ਹਿਰ ਦੇ ਸੁੰਦਰੀਕਰਨ ਲੈ ਕੇ ਸਾਫ ਸਫਾਈ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਚਾਹੇ ਟ੍ਰੈਫਿਕ ਦੀ ਸਮੱਸਿਆ ਹੋਵੇ ਜਾਂ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਹੋਵੇ, ਇਸ ਨੂੰ ਦਰੁੱਸਤ ਕੀਤਾ ਜਾਵੇਗਾ। ਉਨ੍ਹਾ ਕਿਹਾ ਸ਼ਹਿਰ ਵਿਚ ਸੁੰਦਰੀਕਰਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜਾ ਲਾਰੈਂਸ ਰੋਡ ਚੌਂਕ ਵਿੱਚ ਖੋਖਾ ਲੱਗਾ ਹੈ, ਉਸ ਨੂੰ ਜਲਦੀ ਹਟਾ ਦਿੱਤਾ ਜਾਵੇਗਾ। ਉਸ ਦਾ ਕੋਰਟ ਕੇਸ ਚੱਲਦਾ ਸੀ ਜਿਸ ਦੇ ਚੱਲਦੇ ਦੇਰੀ ਹੋਈ ਹੈ। ਉਨ੍ਹਾਂ ਕਿਹਾ ਸ਼ਹਿਰ ਵਿਚ ਕਿਸੇ ਨੂੰ ਨਾਜਾਇਜ਼ ਕਬਜ਼ੇ ਨਹੀਂ ਕਰਨ ਦਿੱਤੇ ਜਾਣਗੇ।