ਅੰਮ੍ਰਿਤਸਰ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ (NRIs Punjabi Milni) ਅੱਜ ਸ਼ੁਕਰਵਾਰ ਨੂੰ ਐਨਆਰਆਈ ਪੰਜਾਬੀ ਨਾਲ ਮਿਲਨੀ ਦਾ ਪ੍ਰੋਗਰਾਮ ਰੱਖਿਆ ਹੈ। ਇਸ ਦੇ ਸਬੰਧ ਵਿੱਚ ਸਵੇਰੇ 10 ਵਜੇ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਪ੍ਰਵਾਸੀ ਭਾਰਤੀ ਵੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਦੇ ਹਨ।
ਪ੍ਰਵਾਸੀ ਪੰਜਾਬੀਆਂ ਦੇ ਕੇਸਾਂ ਦਾ ਨਿਪਟਾਰਾ ਹੋਵੇਗਾ:ਪੰਜਾਬੀ NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿੱਚ ‘ਐਨਆਰਆਈ ਪੰਜਾਬੀਆਂ ਨਾਲ ਮਿਲਨੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿੱਥੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਹੱਲ ਵੀ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਲਈ ਰਜਿਸਟ੍ਰੇਸ਼ਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਪ੍ਰਵਾਸੀ ਭਾਰਤੀ ਵੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਦੇ ਹਨ।
ਸਾਲ ਵਿੱਚ ਦੋ ਵਾਰ ਹੋਵੇਗੀ ਮੀਟਿੰਗ: ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਿਸ਼ੇਸ਼ ਨੀਤੀ ਬਣਾ ਰਹੀ ਹੈ। ਪੰਜਾਬ ਸਰਕਾਰ ਪ੍ਰਵਾਸੀ (NRIs Punjabi Milni Today) ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ ਹਰ ਸਾਲ ਦਸੰਬਰ ਅਤੇ ਅਪ੍ਰੈਲ ਮਹੀਨੇ ਵਿੱਚ ਦੋ ਵਾਰ ਅਜਿਹੀਆਂ ਮੀਟਿੰਗਾਂ ਕਰੇਗੀ।