ਅੰਮ੍ਰਿਤਸਰ :ਅਜਨਾਲਾ ਦੇ ਨਾਲ ਲਗਦੇ ਕਰੀਬ 40 ਪਿੰਡਾਂ ਦਾ ਗੁਰਦੁਆਰਾ ਬਾਬਾ ਗਮਚੁੱਕ ਜੀ ਨੂੰ ਲੈਕੇ ਪੁਰਾਣੀ ਅਤੇ ਨਵੀਂ ਗੁਰਦੁਆਰਾ ਕਮੇਟੀ ਵਿੱਚ ਆਪਸੀ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈਕੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰ ਰਹੀ ਨਵੀਂ ਕਮੇਟੀ ਦੇ ਅਹੁਦੇਦਾਰਾਂ ਅਤੇ ਸੰਗਤ ਨੇ ਇਕੱਠੇ ਹੋਕੇ ਪੁਲਿਸ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਸਾਨ ਯੂਨੀਅਨ ਵਾਲੇ ਗੁਰਦੁਆਰਾ ਸਾਹਿਬ ਅੰਦਰ ਆਪਣੀ ਸਿਆਸੀ ਦਖਲਅੰਦਾਜ਼ੀ ਬੰਦ ਕਰਨ।
ਅਜਨਾਲਾ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਨੂੰ ਲੈ ਕੇ ਪੁਰਾਣੀ ਤੇ ਮੌਜੂਦਾ ਪ੍ਰਬੰਧਕ ਕਮੇਟੀ ਆਹਮੋ-ਸਾਹਮਣੇ
ਅਜਨਾਲਾ ਦੇ ਗੁਰਦੁਆਰਾ ਬਾਬਾ ਗਮਚੁੱਕ ਜੀ ਨੂੰ ਲੈਕੇ ਪੁਰਾਣੀ ਅਤੇ ਨਵੀਂ ਗੁਰਦੁਆਰਾ ਕਮੇਟੀ ਵਿੱਚ ਆਪਸੀ ਵਿਵਾਦ ਚੱਲ ਰਿਹਾ ਹੈ। ਇਸ ਸਬੰਧੀ ਨਵੀਂ ਕਮੇਟੀ ਦੇ ਅਹੁਦੇਦਾਰਾਂ ਅਤੇ ਸੰਗਤ ਨੇ ਇਕੱਠੇ ਹੋਕੇ ਪੁਲਿਸ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਸੰਗਤ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਸਮਾਗਮਾਂ ਸਬੰਧੀ ਸੁਰੱਖਿਆ ਦੀ ਕੀਤੀ ਮੰਗ :ਇਸ ਮੌਕੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਅਤੇ ਸੰਗਤ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਸੇਵਾ ਇਮਾਨਦਾਰੀ ਨਾਲ ਸਾਰੇ ਲੋਕ ਰਲ ਮਿਲ ਕੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 1875 ਵਿੱਚ ਬਾਬਾ ਗਮਚੁੱਕ ਸਾਹਿਬ ਜੀ ਆਏ। ਉਨ੍ਹਾਂ ਨੇ ਸੱਚ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਰਾਏ ਸਿੱਖ ਬਰਾਦਰੀ ਦੇ ਮਿਆਰ ਨੂੰ ਜੇਕਰ ਉੱਚਾ ਚੁੱਕਿਆ ਤੇ ਉਹ ਬਾਬਾ ਜੀ ਨੇ ਚੁੱਕਿਆ ਹੈ। ਉਨ੍ਹਾਂ ਕਿਹਾ ਕਿ 40 ਪਿੰਡਾਂ ਦੇ ਲੋਕ ਇਸ ਗੁਰਦੁਆਰਾ ਸਾਹਿਬ ਦੀ ਸੇਵਾ ਕਰ ਰਹੇ ਹਨ, ਪਰ ਕੁਝ ਲੋਕ ਅਤੇ ਕਿਸਾਨ ਯੂਨੀਅਨ ਦੇ ਆਗੂ ਆਪਣੀ ਸਿਆਸੀ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਗਲਤ ਗੱਲਾਂ ਫੈਲਾ ਰਹੇ ਹਨ ਕਿ ਇਥੇ ਮਾਹੌਲ ਠੀਕ ਨਹੀਂ ਹੈ। ਉਨ੍ਹਾਂ ਪੁਲਿਸ ਕੋਲੋਂ ਮੰਗ ਕੀਤੀ ਕਿ 30 ਅਤੇ 31 ਨੂੰ ਹੋਣ ਵਾਲੇ ਮੇਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
- ਨਿਊਯਾਰਕ ਪੁਲਿਸ ਨੇ ਸਿੱਖ ਫੌਜੀ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੇਂਦਰ ਨੂੰ ਕੀਤੀ ਅਪੀਲ
- ਪੁਲਿਸ ਕੋਲੋਂ ਇਨਸਾਫ਼ ਨਾ ਮਿਲਿਆ ਤਾਂ ਠੱਗੀ ਦੇ ਸ਼ਿਕਾਰ ਲੋਕਾਂ ਨੇ ਟਰੈਵਲ ਏਜੰਟ ਦੀ ਕੋਠੀ ਦਾ ਕੀਤਾ ਘਿਰਾਓ, ਮਾਹੌਲ ਬਣਿਆ ਤਣਾਅਪੂਰਨ
- Punjab Weather Update: ਹਿਮਾਚਲ ਵਿੱਚ ਫਟੇ ਬੱਦਲਾਂ ਦਾ ਅਸਰ ਪੰਜਾਬ ਤਕ, ਪਾਣੀ ਦੀ ਲਪੇਟ ਵਿੱਚ ਕਈ ਪਿੰਡ, 11 ਜ਼ਿਲ੍ਹਿਆਂ 'ਚ ਅਲਰਟ
ਇਸ ਮੌਕੇ ਉਤੇ ਐੱਸਐੱਚਓ ਅਜਨਾਲਾ ਨੇ ਕਿਹਾ ਕਿ ਪਿੰਡ ਬਲੜਵਾਲ ਵਿੱਚ ਗੁਰਦੁਆਰਾ ਬਾਬਾ ਗਮਚੁੱਕ ਸਾਲਾਨਾ ਮੇਲੇ ਨੂੰ ਲੈ ਕੇ ਨਵੀਂ ਅਤੇ ਪੁਰਾਣੀ ਕਮੇਟੀ ਵਿੱਚ ਦਰਾਰ ਪੈਦਾ ਹੋ ਗਈ ਹੈ ਤੇ ਇਹ ਸਾਰਾ ਮਾਮਲਾ ਐਸਡੀਐਮ ਅਜਨਾਲਾ ਦੇ ਧਿਆਨ ਵਿੱਚ ਹੈ। ਇਸ ਮਾਮਲੇ ਉਤੇ ਅਸੀਂ ਪ੍ਰੋਵੈਂਟਿਕ ਐਕਸ਼ਨ ਲੈ ਕੇ ਕਾਰਵਾਈ ਕੀਤੀ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਲੜਾਈ ਝਗੜਾ ਨਾ ਹੋਵੇ ਤੇ ਇਨ੍ਹਾਂ ਦੋਹਾਂ ਧਿਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਗੁਰੂ ਮਰਿਆਦਾ ਅਨੁਸਾਰ ਗੁਰੂ ਘਰ ਦੇ ਸਾਰੇ ਕੰਮ ਨੇਪਰੇ ਚੜ੍ਹਾਏ ਜਾਣ ਕਿਸੇ ਤਰ੍ਹਾਂ ਦਾ ਕੋਈ ਵੀ ਵਿਵਾਦ ਨਾ ਕੀਤਾ ਜਾਵੇ।