ਅੰਮ੍ਰਿਤਸਰ: ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਵਡੀ ਗਿਣਤੀ ਵਿੱਚ ਨਤਮਸਤਕ ਹੋਈ। ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਸਾਨੂੰ ਗੁਰੂ ਮਹਾਰਾਜ ਦੇ ਫਲਸਫੇ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸੰਗਤ ਨਤਮਸਤਕ ਹੋਣ ਲਈ ਪਹੁੰਚੀ, ਉੱਥੇ ਹੀ, ਉਨ੍ਹਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ ਗਿਆ।
ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ:ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਸੰਗਤ ਅਤੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੰਗਤ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਹੈ। ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਜਿਨ੍ਹਾਂ ਨੇ ਖਾਲਸਾ ਪੰਥ ਦੀ ਸਥਾਪਨਾ ਕਰ ਕੇ ਸਿੱਖਾਂ ਨੂੰ ਖੰਡੇ ਬਾਟੇ ਦਾ ਪਾਹੁਲ ਅੰਮ੍ਰਿਤ ਛਕਾਇਆ ਸੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਕੀਤਾ ਸੀ ਜਿਸਦੇ ਚੱਲਦੇ ਅੱਜ ਵੀ ਲੋੜ ਹੈ।