26 ਜਨਵਰੀ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਨੇ ਲਾਇਆ ਨਾਕਾ, ਕੱਟੇ ਚਾਲਾਨ ਅੰਮ੍ਰਿਤਸਰ:26 ਜਨਵਰੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਚੌਕਸ ਨਜ਼ਰ ਆ ਰਿਹਾ ਹੈ। ਜਿਲ੍ਹਾ ਅਮ੍ਰਿਤਸਰ ਦੀ ਪੁਲਿਸ ਵਲੋਂ ਥਾਂ-ਥਾਂ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਉੱਤੇ ਨਜਰ ਰੱਖੀ ਜਾ ਰਹੀ ਹੈ। ਇਸ ਉੱਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਸੁਰੱਖਿਆ ਦੇ ਲਿਹਾਜ਼ ਨਾਲ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਪੁਲਿਸ ਨੇ ਕਿਹਾ ਹੈ ਕਿ ਜੇਕਰ ਕਿਸੇ ਵੀ ਥਾਂ ਕੋਈ ਸ਼ੱਕੀ ਵਿਅਕਤੀ ਜਾਂ ਚੀਜ਼ ਨਜ਼ਰ ਆਉਂਦੀ ਹੈ ਤਾਂ ਉਸਦੀ ਸੂਚਨਾ ਪੁਲਿਸ ਦਿੱਤੀ ਜਾਵੇ। ਅੰਮ੍ਰਿਤਸਰ ਪੁਲਿਸ ਵਲੋਂ ਸ਼ਹਿਰ ਵਿੱਚ ਕਈ ਥਾਂ ਨਾਕੇ ਲਾਏ ਗਏ ਹਨ। ਇੱਥੇ ਪੁਲਿਸ ਅਧਿਕਾਰੀਆਂ ਵੱਲੋਂ ਹਰ ਆਉਣ ਜਾਣ ਵਾਲੇ ਵਹੀਕਲ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਵੱਲੋ ਗੱਡੀਆ ਦੇ ਚਾਲਾਨ ਵੀ ਕੱਟੇ ਜਾ ਰਹੇ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਏਸੀਪੀ ਨਾਰਥ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਦੇ ਡੀਜੀਪੀ ਦੀ ਹਿਦਾਇਤਾਂ ਦੇ ਚਲਦੇ ਅੰਮਿਤਸਰ ਸ਼ਹਿਰ ਵਿਚ 26 ਜਨਵਰੀ ਨੂੰ ਲੈਕੇ ਪੁਲਿਸ ਅਧਿਕਾਰੀਆ ਵੱਲੋ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜਗ੍ਹਾ-ਜਗ੍ਹਾ ਨਾਕਾਬੰਦੀ ਕੀਤੀ ਗਈ ਹੈ ਅਤੇ ਹਰ ਆਉਣ ਜਾਣ ਵਾਲੇ ਵੀਹਕਲ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਸਾਰਾ ਕੁੱਝ ਸੁਰੱਖਿਆ ਦੇ ਮੱਦੇਨਜਰ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀ 26 ਜਨਵਰੀ ਅਮਨ ਸ਼ਾਂਤੀ ਨਾਲ ਮਨਾ ਸਕਣ।
ਇਹ ਵੀ ਪੜ੍ਹੋ:ਗੰਦੇ ਪਾਣੀ ਦੀ ਨਿਕਾਸੀ ਲਈ ਪੁੱਟੇ ਛੱਪੜ 'ਚ ਡੁੱਬਿਆ 6 ਸਾਲ ਦਾ ਬੱਚਾ, ਮੌਤ
ਉਨ੍ਹਾਂ ਕਿਹਾ ਕਿ ਬੀਆਰਟੀਐਸ ਰੋਡ ਵਿੱਚੋਂ ਜਿਹੜੇ ਆਮ ਲੋਕ ਆਪਣੇ ਵਹੀਕਲ ਲੈਕੇ ਨਿਕਲ ਰਹੇ ਹਨ, ਉਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੋਡ ਬੀਆਰਟੀਐਸ ਬੱਸ ਦੇ ਲਈ ਬਣਾਈ ਗਈ ਹੈ। ਉਨ੍ਹਾਂ ਕਿਹਾ ਜਿਹੜੇ ਵਹੀਕਲਾ ਉੱਤੇ ਪੁਲਿਸ ਜਾ ਪ੍ਰੈਸ ਦੇ ਸਟਿੱਕਰ ਲੱਗੇ ਹੋਏ ਹਨ ਉਨ੍ਹਾਂ ਨੂੰ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਰਥ ਹਲਕੇ ਵਿੱਚ ਅੱਠ ਜਗ੍ਹਾ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਸਾਰੇ ਚੌਕਸ ਹੋਕੇ ਅਮਨ ਸ਼ਾਂਤੀ ਨਾਲ਼ ਇਸ ਦਿਨ ਦਾ ਆਨੰਦ ਮਾਨਣ। ਕੋਈ ਵੀ ਸ਼ੱਕੀ ਵਿਅਕਤੀ ਜਾਂ ਚੀਜ ਨਜਰ ਆਉਂਦੀ ਹੈ ਤੇ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ।