ਪੰਜਾਬ

punjab

26 ਮਈ ਨੂੰ ਕੇਂਦਰ ਖਿਲਾਫ਼ ਕਿਸਾਨਾਂ ਨੇ ਕੀਤਾ ਵੱਡਾ ਐਲਾਨ

26 ਤਰੀਕ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈਕੇ ਪੂਰੇ ਭਾਰਤ ਵਿੱਚ ਕਿਸਾਨਾਂ ਵੱਲੋਂ ਘਰਾਂ ਤੇ ਵਹੀਕਲਾਂ ‘ਤੇ ਕਾਲੇ ਝੰਡੇ ਲਗਾਉਣਗੇ ਦਾ ਫੈਸਲਾ ਕੀਤਾ ਹੈ। ਕਿਸਾਨਾਂ ਵਲੋਂ ਆਮ ਲੋਕਾਂ ਨੂੰ ਜਾਗਰੂਕ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ।

By

Published : May 20, 2021, 4:46 PM IST

Published : May 20, 2021, 4:46 PM IST

26 ਮਈ ਨੂੰ ਕੇਂਦਰ ਖਿਲਾਫ਼ ਕਿਸਾਨਾਂ ਨੇ ਕੀਤਾ ਵੱਡਾ ਐਲਾਨ
26 ਮਈ ਨੂੰ ਕੇਂਦਰ ਖਿਲਾਫ਼ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਅੰਮ੍ਰਿਤਸਰ:ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਤੇ ਕੇਂਦਰ ਦਾ ਰੇੜਕਾ ਬਰਕਰਾਰ ਹੈ। ਕਿਸਾਨਾਂ ਵਲੋਂ ਕੇਂਦਰ ਤੋਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਜਦਕਿ ਕੇਂਦਰ ਕਿਸਾਨਾਂ ਨੂੰ ਕਾਨੂੰਨਾਂ ਚ ਸੋਧ ਕਰਨ ਦੀ ਗੱਲ ਕਹਿ ਰਹੀ ਹੈ।

ਕਿਸਾਨ ਆਗੂ ਬਲਦੇਵ ਸਿਰਸਾ ਨੇ ਕਿਹਾ ਕਿ 26 ਮਈ ਨੂੰ ਕਿਸਾਨਾਂ ਨੂੰ ਕਾਨੂੰਨਾਂ ਖਿਲਾਫ਼ ਦਿੱਲੀ ਬੈਠਿਆਂ 6 ਮਹੀਨੇ ਦਾ ਸਮਾਂ ਹੋ ਜਾਵੇਗਾ।ਉਨਾਂ ਦੱਸਿਆ ਕਿ 26 ਮਈ ਨੂੰ ਹੀ ਪੀਐਮ ਮੋਦੀ ਨੂੰ ਪ੍ਰਧਾਨ ਮੰਤਰੀ ਦਾ ਕਾਰਜਭਾਰ ਸਾਂਭੇ ਨੂੰ 7 ਸਾਲ ਦਾ ਸਮਾਂ ਹੋ ਜਾਵੇਗਾ ਇਸ ਲਈ ਹੀ ਕਿਸਾਨਾਂ ਵਲੋਂ ਕਾਨੂੰਨਾਂ ਦਾ ਵਿਰੋਧ ਕਰਨ ਦੇ ਲਈ 26 ਤਰੀਕ ਨੂੰ ਪੂਰੇ ਭਾਰਤ ਵਿੱਚ ਕਿਸਾਨ ਘਰਾਂ ਤੇ ਵਹੀਕਲਾਂ ਤੇ ਕਾਲੇ ਝੰਡੇ ਲਗਾਉਣਗੇ ।

26 ਮਈ ਨੂੰ ਕੇਂਦਰ ਖਿਲਾਫ਼ ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਇਸ ਮੌਕੇ ਬਲਦੇਵ ਸਿਰਸਾ ਨੇ ਆਮ ਲੋਕਾਂ ਨੂੰ ਕਿਸਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਤੇ ਕਾਨੂੰਨ ਰੱਦ ਕਰਵਾਉਣ ਦੇ ਲਈ ਦਬਾਅ ਬਣਾਇਆ ਜਾ ਸਕੇ। ਇਸ ਮੌਕੇ ਬਲਦੇਵ ਸਿਰਸਾ ਨੇ ਕਿਹਾ ਕਿ ਜਿੰਨਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਉਨਾਂ ਨਾਲ ਹੀ ਦੱਸਿਆ ਕਿ ਕਿਸਾਨਾਂ ਵਲੋਂ ਆਮ ਲੋਕਾਂ ਨੂੰ ਪੂਰੇ ਦੇਸ਼ ਚ ਕਾਨੂੰਨਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਾਨੂੰਨਾਂ ਖਿਲਾਫ ਵੱਡਾ ਸੰਘਰਸ਼ ਵਿੱਢਿਆ ਜਾ ਸਕੇ। ਉਸੇ ਨੂੰ ਲੈਕੇ ਅਜਨਾਲ਼ਾ ਅੰਦਰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਖੇਤੀ ਕਾਨੂੰਨ ਰੱਦ ਕਰਵਾਓਣ ਲਈ ਲੋਕ ਵੱਧ ਤੋਂ ਵੱਧ ਦਿੱਲੀ ਪਹੁੰਚਣ ਤਾਂ
ਇਹ ਵੀ ਪੜੋ:

ABOUT THE AUTHOR

...view details